Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Ropar SSP Maninder Singh big achievement: ਰੋਪੜ: ਪੰਜਾਬ ਕਾਡਰ ਦੇ 2019 ਬੈਚ ਦੇ IPS ਅਧਿਕਾਰੀ ਅਤੇ ਰੋਪੜ ਦੇ SSP ਮਨਿੰਦਰ ਸਿੰਘ ਨੂੰ ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਕੌਮੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। Fame India–Asia Post ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਉਨ੍ਹਾਂ ਨੂੰ ਕਾਨੂੰਨ-ਵਿਵਸਥਾ, ਅਪਰਾਧ ਕੰਟਰੋਲ, ਲੀਡਰਸ਼ਿਪ ਅਤੇ ਲੋਕ-ਕੇਂਦ੍ਰਿਤ ਪੁਲਿਸਿੰਗ […]
Ranjit Singh
By : Published: 29 Aug 2026 11:25:AM
ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Ropar SSP Maninder Singh big achievement: ਰੋਪੜ: ਪੰਜਾਬ ਕਾਡਰ ਦੇ 2019 ਬੈਚ ਦੇ IPS ਅਧਿਕਾਰੀ ਅਤੇ ਰੋਪੜ ਦੇ SSP ਮਨਿੰਦਰ ਸਿੰਘ ਨੂੰ ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਕੌਮੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। Fame India–Asia Post ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਉਨ੍ਹਾਂ ਨੂੰ ਕਾਨੂੰਨ-ਵਿਵਸਥਾ, ਅਪਰਾਧ ਕੰਟਰੋਲ, ਲੀਡਰਸ਼ਿਪ ਅਤੇ ਲੋਕ-ਕੇਂਦ੍ਰਿਤ ਪੁਲਿਸਿੰਗ ਲਈ ਸਥਾਨ ਮਿਲਿਆ ਹੈ। ਮਨਿੰਦਰ ਸਿੰਘ ਨੇ ਜਨਵਰੀ 2026 ਵਿੱਚ ਰੋਪੜ ਦੇ SSP ਵਜੋਂ ਚਾਰਜ ਸੰਭਾਲਿਆ ਸੀ। ਇਸ ਤੋਂ ਪਹਿਲਾਂ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਦੌਰਾਨ ਉਨ੍ਹਾਂ ਨੇ ਕਈ ਅਹਿਮ ਮਾਮਲਿਆਂ ਨੂੰ ਸੁਲਝਾਉਣ ਵਿੱਚ ਭੂਮਿਕਾ ਨਿਭਾਈ।

ਇਸ਼ਤਿਹਾਰ

72 ਘੰਟਿਆਂ ਵਿੱਚ ਦੋਹਰੇ ਕਤਲ ਕੇਸ ਨੂੰ ਕੀਤਾ ਹੱਲ
ਮਾਨਸਾ ਵਿੱਚ ASP ਵਜੋਂ ਤਾਇਨਾਤੀ ਦੌਰਾਨ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਦੋਹਰੇ ਕਤਲ ਦੇ ਮਾਮਲੇ ਨੂੰ 72 ਘੰਟਿਆਂ ਦੇ ਅੰਦਰ ਹੱਲ ਕੀਤਾ ਗਿਆ ਸੀ। ਅੰਮ੍ਰਿਤਸਰ ਦੱਖਣੀ ਵਿੱਚ ਸੇਵਾ ਦੌਰਾਨ ਵੀ ਉਨ੍ਹਾਂ ਨੇ ਨਸ਼ਾ ਤਸਕਰੀ ਅਤੇ ਅਪਰਾਧ ਖ਼ਿਲਾਫ਼ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਹੈਂਡ ਗ੍ਰਨੇਡ, 4.7 ਕਿਲੋ ਹੈਰੋਇਨ, ਡਰੋਨ ਅਤੇ 67.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਾਲੀਆਂ ਕਾਰਵਾਈਆਂ ਵਿੱਚ ਉਨ੍ਹਾਂ ਦਾ ਯੋਗਦਾਨ ਰਿਹਾ।

3 ਅਣਸੁਲਝੇ ਕਤਲ ਕੇਸ ਹੱਲ, ਨਾਬਾਲਗ ਲੜਕੀਆਂ ਨੂੰ ਬਚਾਇਆ
ਉਨ੍ਹਾਂ ਦੀ ਅਗਵਾਈ ਵਿੱਚ 3 ਅਣਸੁਲਝੇ ਕਤਲ ਮਾਮਲੇ ਹੱਲ ਕੀਤੇ ਗਏ ਅਤੇ ਅਗਵਾ ਕੀਤੀਆਂ 3 ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਚਾਇਆ ਗਿਆ। ਤਰਨਤਾਰਨ ਵਿੱਚ ਤਾਇਨਾਤੀ ਦੌਰਾਨ ਵੀ ਉਨ੍ਹਾਂ ਨੇ 100 ਤੋਂ ਵੱਧ ਪ੍ਰਦਰਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾਈ। Fame India–Asia Post ਦੀ ਇਸ ਕੌਮੀ ਸੂਚੀ ਵਿੱਚ ਸਥਾਨ ਮਿਲਣ ਨਾਲ ਰੋਪੜ ਪੁਲਿਸ ਅਤੇ ਪੰਜਾਬ ਪੁਲਿਸ ਲਈ ਵੀ ਇਹ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News