Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Nihang Singh shot dead in Baba Bakala: ਬਾਬਾ ਬਕਾਲਾ ਸਾਹਿਬ: ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨੇੜਲੇ ਪਿੰਡ ਮਗਲਾਨੀ ਦੇ ਰਹਿਣ ਵਾਲੇ ਰਾਜਾ ਸਿੰਘ (ਨਿਹੰਗ ਸਿੰਘ) ਵਜੋਂ ਦੱਸੀ ਜਾ ਰਹੀ ਹੈ। ਨੌਜਵਾਨ […]
By : Updated On: 29 Aug 2026 11:59:AM
ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Nihang Singh shot dead in Baba Bakala: ਬਾਬਾ ਬਕਾਲਾ ਸਾਹਿਬ: ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨੇੜਲੇ ਪਿੰਡ ਮਗਲਾਨੀ ਦੇ ਰਹਿਣ ਵਾਲੇ ਰਾਜਾ ਸਿੰਘ (ਨਿਹੰਗ ਸਿੰਘ) ਵਜੋਂ ਦੱਸੀ ਜਾ ਰਹੀ ਹੈ। ਨੌਜਵਾਨ ਨੂੰ 2 ਤੋਂ 3 ਗੋਲੀਆਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ਼ਤਿਹਾਰ

ਹਮਲਾਵਰਾਂ ਬਾਰੇ ਨਹੀਂ ਮਿਲੀ ਜਾਣਕਾਰੀ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੂੰ ਇਹ ਪਤਾ ਨਹੀਂ ਲੱਗ ਸਕਿਆ ਕਿ ਗੋਲੀਆਂ ਚਲਾਉਣ ਵਾਲੇ ਕੌਣ ਸਨ ਅਤੇ ਕਤਲ ਦੇ ਪਿੱਛੇ ਕੀ ਕਾਰਨ ਸੀ।

CCTV ਖੰਗਾਲ ਰਹੀ ਪੁਲਿਸ
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News