Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

Firing on two motorcycle-riding youths: ਫਿਰੋਜ਼ਪੁਰ: ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ’ਤੇ ਕਾਰ ਸਵਾਰ ਹਮਲਾਵਰਾਂ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਦੱਸਿਆ […]
By : Updated On: 30 Aug 2026 08:05:AM
ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

Firing on two motorcycle-riding youths: ਫਿਰੋਜ਼ਪੁਰ: ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ’ਤੇ ਕਾਰ ਸਵਾਰ ਹਮਲਾਵਰਾਂ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਦੋਵੇਂ ਮੋਟਰਸਾਈਕਲ ’ਤੇ ਜਾ ਰਹੇ ਸਨ, ਜਦੋਂ ਕਾਰ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਬਾਅਦ ਦੋਵੇਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਗੁਰਪ੍ਰੀਤ ਸਿੰਘ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਦਮ ਤੋੜ ਦਿੱਤਾ। ਉਸ ਦੇ ਸਾਥੀ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਮ੍ਰਿਤਕ ਦੀ ਲਾਸ਼ ਮੋਰਚਰੀ ’ਚ ਰੱਖੀ
ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੂੰ ਗੈਂਗਸਟਰ ਦੱਸਿਆ ਜਾ ਰਿਹਾ ਹੈ, ਹਾਲਾਂਕਿ ਵਾਰਦਾਤ ਦੇ ਅਸਲ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਪੁਲਿਸ ਦੀ ਕਾਰਵਾਈ ਨੂੰ ਲੈ ਕੇ ਸਵਾਲ
ਵਾਰਦਾਤ ਤੋਂ ਬਾਅਦ ਪੁਲਿਸ ਦੇ ਮੌਕੇ ’ਤੇ ਨਾ ਪਹੁੰਚਣ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਕੁਝ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਟੀਮ ਮੌਕੇ ’ਤੇ ਨਹੀਂ ਪਹੁੰਚੀ ਸੀ। ਇਸ ਘਟਨਾ ਨੇ ਮਮਦੋਟ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪੈਦਾ ਕਰ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਨਤਕ ਥਾਵਾਂ ’ਤੇ ਹਥਿਆਰਬੰਦ ਹਮਲਾਵਰ ਇਸ ਤਰ੍ਹਾਂ ਫਾਇਰਿੰਗ ਕਰਦੇ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ’ਤੇ ਵੀ ਵੱਡਾ ਸਵਾਲ ਖੜ੍ਹਾ ਹੁੰਦਾ ਹੈ। ਫਿਲਹਾਲ ਵਾਰਦਾਤ ਦੇ ਕਾਰਨਾਂ, ਹਮਲਾਵਰਾਂ ਦੀ ਪਛਾਣ ਅਤੇ ਗੋਲੀਬਾਰੀ ਪਿੱਛੇ ਦੀ ਅਸਲ ਵਜ੍ਹਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News