Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

Flood threat increases again in Nepal: ਕਾਠਮੰਡੂ: ਨੇਪਾਲ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਭੋਟੇਕੋਸ਼ੀ ਨਦੀ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਰਸੂਵਾ, ਨੁਵਾਕੋਟ ਅਤੇ ਧਾਦਿੰਗ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਨੇਪਾਲ ਡਿਜ਼ਾਸਟਰ ਰਿਸਕ ਮੈਨੇਜਮੈਂਟ ਅਥਾਰਟੀ ਨੇ ਐਤਵਾਰ ਸਵੇਰੇ ਨਦੀ […]
By : Updated On: 30 Aug 2026 08:22:AM
ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

Flood threat increases again in Nepal: ਕਾਠਮੰਡੂ: ਨੇਪਾਲ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਭੋਟੇਕੋਸ਼ੀ ਨਦੀ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਰਸੂਵਾ, ਨੁਵਾਕੋਟ ਅਤੇ ਧਾਦਿੰਗ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਨੇਪਾਲ ਡਿਜ਼ਾਸਟਰ ਰਿਸਕ ਮੈਨੇਜਮੈਂਟ ਅਥਾਰਟੀ ਨੇ ਐਤਵਾਰ ਸਵੇਰੇ ਨਦੀ ਦੇ ਪਾਣੀ ਦੇ ਵਧਦੇ ਵਹਾਅ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਨਦੀ ਦੇ ਨੇੜਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ਵੱਲ ਜਾਣ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਸ਼ਤਿਹਾਰ

26 ਅਗਸਤ ਨੂੰ ਆਏ ਸੀ ਅਚਾਨਕ ਹੜ੍ਹ
ਇਸ ਤੋਂ ਪਹਿਲਾਂ 26 ਅਗਸਤ ਨੂੰ ਭੋਟੇਕੋਸ਼ੀ ਅਤੇ ਤ੍ਰਿਸ਼ੂਲੀ ਨਦੀਆਂ ਵਿੱਚ ਅਚਾਨਕ ਬਾਢ ਆ ਗਈ ਸੀ। ਇਸ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੁਣ ਤੱਕ 675 ਲਾਸ਼ਾਂ ਨੇਪਾਲ ਵਿੱਚੋਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 16 ਲਾਸ਼ਾਂ ਤਿੱਬਤ ਵਿੱਚੋਂ ਮਿਲੀਆਂ ਹਨ। ਇਸ ਤਰ੍ਹਾਂ ਮੌਤਾਂ ਦੀ ਕੁੱਲ ਗਿਣਤੀ 691 ਤੱਕ ਪਹੁੰਚ ਗਈ ਹੈ। ਹੜ੍ਹ ਤੋਂ ਬਾਅਦ 3000 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿੱਚ 275 ਭਾਰਤੀ ਨਾਗਰਿਕ ਵੀ ਸ਼ਾਮਲ ਹਨ।

108 ਭਾਰਤੀ ਸੁਰੱਖਿਅਤ ਕੱਢੇ ਗਏ
ਭਾਰਤ ਸਰਕਾਰ ਮੁਤਾਬਕ ਨੇਪਾਲ ਵਿੱਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੌਰਾਨ ਹੁਣ ਤੱਕ 108 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ 275 ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ 128 ਲੋਕ ਅਜੇ ਵੀ ਲਾਪਤਾ ਜਾਂ ਆਪਣੇ ਪਰਿਵਾਰਾਂ ਦੇ ਸੰਪਰਕ ਤੋਂ ਬਾਹਰ ਦੱਸੇ ਜਾ ਰਹੇ ਹਨ।

ਚੀਨ ਤੋਂ ਵੀ ਵਾਪਸ ਪਹੁੰਚ ਰਹੇ ਭਾਰਤੀ
ਪਿਛਲੇ ਦੋ ਦਿਨਾਂ ਦੌਰਾਨ 598 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਨੇਪਾਲ ਪਹੁੰਚ ਚੁੱਕੇ ਹਨ। ਉੱਥੇ ਹੀ ਕਰੀਬ 900 ਭਾਰਤੀ ਨਾਗਰਿਕ ਅਜੇ ਵੀ ਚੀਨ ਵਿੱਚ ਸੁਰੱਖਿਅਤ ਹਨ। ਨੇਪਾਲ ਵਿੱਚ ਇੱਕ ਪਾਸੇ ਪਿਛਲੀ ਬਾਢ ਤੋਂ ਪ੍ਰਭਾਵਿਤ ਲੋਕਾਂ ਦੀ ਭਾਲ ਅਤੇ ਰਾਹਤ ਕਾਰਜ ਜਾਰੀ ਹਨ, ਜਦਕਿ ਭੋਟੇਕੋਸ਼ੀ ਨਦੀ ਵਿੱਚ ਵਧਦੇ ਪਾਣੀ ਨੇ ਪ੍ਰਸ਼ਾਸਨ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਲੋਕਾਂ ਨੂੰ ਨਦੀ ਦੇ ਨੇੜੇ ਜਾਣ ਤੋਂ ਬਚਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News