Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Kisan Pakka Morcha in Chandigarh: ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਅੱਜ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਲਗਾਏ ਜਾਣ ਵਾਲੇ ਇਸ ਸੱਤ ਦਿਨਾਂ ਦੇ ਧਰਨੇ ਲਈ ਚੰਡੀਗੜ੍ਹ ਦੇ ਸੈਕਟਰ-48 ਵਿੱਚ ਜਗ੍ਹਾ ਨਿਰਧਾਰਤ ਕੀਤੀ ਗਈ ਹੈ। ਸੱਤ […]
By : Updated On: 01 Sep 2026 08:34:AM
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ
  • ਟਰੈਕਟਰ-ਟਰਾਲੀਆਂ ਰਾਹੀਂ ਰਾਸ਼ਨ ਲੈ ਕੇ ਰਵਾਨਾ ਹੋਏ ਕਿਸਾਨ
  • ਸੈਕਟਰ-48 ’ਚ ਲਾਉਣਗੇ ਧਰਨਾ
  • ਲੰਗਰ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ
  • ਸ਼ਹਿਰ ’ਚ ਟ੍ਰੈਫਿਕ ਦਾ ਦਬਾਅ ਵਧਣ ਦੀ ਸੰਭਾਵਨਾ

Kisan Pakka Morcha in Chandigarh: ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਅੱਜ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਲਗਾਏ ਜਾਣ ਵਾਲੇ ਇਸ ਸੱਤ ਦਿਨਾਂ ਦੇ ਧਰਨੇ ਲਈ ਚੰਡੀਗੜ੍ਹ ਦੇ ਸੈਕਟਰ-48 ਵਿੱਚ ਜਗ੍ਹਾ ਨਿਰਧਾਰਤ ਕੀਤੀ ਗਈ ਹੈ। ਸੱਤ ਦਿਨ ਤੱਕ ਚੱਲਣ ਵਾਲੇ ਧਰਨੇ ਨੂੰ ਦੇਖਦੇ ਹੋਏ ਮੌਕੇ ’ਤੇ ਲੰਗਰ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਤਹਿਤ ਡੇਰਾਬੱਸੀ ਹਲਕੇ ਤੋਂ ਕਿਸਾਨ ਸੋਮਵਾਰ ਨੂੰ ਹੀ ਟਰੈਕਟਰ-ਟਰਾਲੀਆਂ ਵਿੱਚ ਰਾਸ਼ਨ, ਲੰਗਰ ਦਾ ਸਮਾਨ ਅਤੇ ਹੋਰ ਲੋੜੀਂਦੀ ਸਮੱਗਰੀ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਏ ਸਨ।

ਇਸ਼ਤਿਹਾਰ

ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਹੋਵੇਗਾ ਧਰਨਾ
SKM ਵੱਲੋਂ 1 ਤੋਂ 7 ਸਤੰਬਰ ਤੱਕ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਇਹ ਧਰਨਾ ਦਿੱਤਾ ਜਾਵੇਗਾ। ਇਸ ਵੱਡੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਟ੍ਰੈਫਿਕ ਦਾ ਦਬਾਅ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਬਾਰਡਰ ਤੋਂ ਬੈਸਟੈਕ ਮਾਲ ਵੱਲ ਜਾਣ ਵਾਲੀ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਰੋਡ ਦੇ ਇੱਕ ਪਾਸੇ ਪ੍ਰਦਰਸ਼ਨ ਕਰਨ ਲਈ ਜਗ੍ਹਾ ਦਿੱਤੀ ਗਈ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਇਸ ਮੋਰਚੇ ਲਈ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸੱਤ ਦਿਨਾਂ ਤੱਕ ਚੱਲਣ ਵਾਲੇ ਇਸ ਧਰਨੇ ਨੂੰ ਪੰਜਾਬ ਵਿੱਚ ਕਿਸਾਨ ਸੰਗਠਨਾਂ ਦੇ ਇੱਕ ਵੱਡੇ ਅੰਦੋਲਨ ਵਜੋਂ ਦੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News