‘ਮਿਸ਼ਨ ਆਸਰਾ’ ਦੇ ਨਵੇਂ ਦਫ਼ਤਰ ਦੀ ਸ਼ੁਰੂਆਤ: ਸਿੱਖਿਆ, ਸਿਹਤ ਅਤੇ ਲੋੜਵੰਦਾਂ ਦੀ ਮਦਦ ਲਈ ਕੰਮ ਕਰੇਗੀ ਸੰਸਥਾ
- ‘ਆਪ’ ਆਗੂ ਬੱਬੀ ਬਾਦਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Inauguration of ‘Mission Aasra’s’ new office: ਮੋਰਿੰਡਾ: ਕੁਰਲੀ-ਮੋਰਿੰਡਾ ਰੋਡ ’ਤੇ ਅੱਜ ਮਿਸ਼ਨ ਆਸਰਾ ਸੰਸਥਾ ਵੱਲੋਂ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਸਮਾਜ ਸੇਵਾ ਨਾਲ ਜੁੜੇ ਵੱਖ-ਵੱਖ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸੰਸਥਾ ਵੱਲੋਂ ਖਾਸ ਤੌਰ ’ਤੇ ਸਿੱਖਿਆ, ਸਿਹਤ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਕੰਮ ਕਰਨ ਦਾ ਉਦੇਸ਼ ਦੱਸਿਆ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਆਗੂ ਬੱਬੀ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਬੱਬੀ ਬਾਦਲ ਨੇ ਲੋਕਾਂ ਨੂੰ ਸਮਾਜ ਦੀ ਭਲਾਈ ਲਈ ਵੱਧ ਤੋਂ ਵੱਧ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਵਧਣਾ ਚਾਹੀਦਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੰਸਥਾ ਨਾਲ ਜੁੜੇ ਮੈਂਬਰਾਂ ਅਤੇ ਹੋਰ ਪਤਵੰਤਿਆਂ ਵੱਲੋਂ ਵੀ ਸਮਾਜ ਸੇਵਾ ਨੂੰ ਅੱਗੇ ਵਧਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ ਗਿਆ।