ਪੰਜਾਬ ‘ਚ 3 IAS ਅਧਿਕਾਰੀਆਂ ਦੇ ਤਬਾਦਲੇ, ਵਿਭਾਗਾਂ ‘ਚ ਵੱਡਾ ਫੇਰਬਦਲ
Punjab IAS Transfer; ਪੰਜਾਬ ਸਰਕਾਰ ਨੇ 3 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਰਿਸ਼ੀ ਪਾਲ ਸਿੰਘ ਨੂੰ PAU ਲੁਧਿਆਣਾ ਦੇ ਰਜਿਸਟਰਾਰ ਅਹੁਦੇ ਤੋਂ ਹਟਾ ਕੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅਭਿਜੀਤ ਕਪਲਿਸ਼ ਨੂੰ PEDA ਦੇ ਚੀਫ਼ ਐਗਜ਼ੀਕਿਊਟਿਵ ਅਹੁਦੇ ਦੇ ਨਾਲ ਹੁਣ ਡਾਇਰੈਕਟਰ, ਖੇਡਾਂ ਅਤੇ ਯੁਵਾ ਸੇਵਾਵਾਂ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਾਕਸ਼ੀ ਸਾਹਨੀ ਨੂੰ ਇਸ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।
ਉੱਥੇ ਹੀ ਸੁਖਜੀਤ ਪਾਲ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਸਕੱਤਰ ਅਹੁਦੇ ਤੋਂ ਤਬਦੀਲ ਕਰਕੇ PAU ਲੁਧਿਆਣਾ ਦਾ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਕੀਤੀ ਗਈ ਹੈ।