Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

ਦਿੱਲੀ ਜਲ ਬੋਰਡ STP ਘੁਟਾਲਾ: ਸਤਿੰਦਰ ਜੈਨ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ

Satyendra Jain gets big relief from court: ਨਵੀਂ ਦਿੱਲੀ: ਦਿੱਲੀ ਜਲ ਬੋਰਡ ਨਾਲ ਜੁੜੇ STP ਘੁਟਾਲੇ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ। ਸੁਣਵਾਈ ਦੌਰਾਨ ਸਤਿੰਦਰ ਜੈਨ ਵੱਲੋਂ ਪੇਸ਼ ਹੋਏ ਵਕੀਲ ਐੱਨ. ਹਰਿਹਰਨ ਨੇ ਦਲੀਲ ਦਿੱਤੀ […]
Ranjit Singh
By : Updated On: 03 Sep 2026 14:59:PM
ਦਿੱਲੀ ਜਲ ਬੋਰਡ STP ਘੁਟਾਲਾ: ਸਤਿੰਦਰ ਜੈਨ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ

Satyendra Jain gets big relief from court: ਨਵੀਂ ਦਿੱਲੀ: ਦਿੱਲੀ ਜਲ ਬੋਰਡ ਨਾਲ ਜੁੜੇ STP ਘੁਟਾਲੇ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ। ਸੁਣਵਾਈ ਦੌਰਾਨ ਸਤਿੰਦਰ ਜੈਨ ਵੱਲੋਂ ਪੇਸ਼ ਹੋਏ ਵਕੀਲ ਐੱਨ. ਹਰਿਹਰਨ ਨੇ ਦਲੀਲ ਦਿੱਤੀ ਕਿ ਮਾਮਲਾ ਦਰਜ ਹੋਣ ਤੋਂ ਕਰੀਬ 27 ਮਹੀਨੇ ਬਾਅਦ ਸਤਿੰਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਕੀਲ ਮੁਤਾਬਕ ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ ਇੱਕ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਦੂਜੀ ਵਾਰ ਬੁਲਾਉਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ਼ਤਿਹਾਰ

ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਨਾਲ ਸਬੰਧਤ ਸਮੱਗਰੀ ਮੁੱਖ ਤੌਰ ’ਤੇ ਦਸਤਾਵੇਜ਼ੀ ਰੂਪ ਵਿੱਚ ਹੈ ਅਤੇ ਜਾਂਚ ਏਜੰਸੀਆਂ ਪਹਿਲਾਂ ਹੀ ਸਬੰਧਤ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਚੁੱਕੀਆਂ ਹਨ। ਇਸ ਲਈ ਹੁਣ ਹਿਰਾਸਤ ਵਿੱਚ ਰੱਖਣ ਦੀ ਲੋੜ ਨਹੀਂ ਹੈ।

ACB ਨੇ ਜ਼ਮਾਨਤ ਦਾ ਕੀਤਾ ਵਿਰੋਧ
ਦੂਜੇ ਪਾਸੇ, ACB ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਸਤਿੰਦਰ ਜੈਨ ਨੂੰ ਆਦਤਨ ਅਪਰਾਧੀ ਦੱਸਿਆ। ਜਾਂਚ ਏਜੰਸੀ ਨੇ ਅਦਾਲਤ ਨੂੰ ਕਿਹਾ ਕਿ ਜ਼ਮਾਨਤ ’ਤੇ ਫੈਸਲਾ ਕਰਦੇ ਸਮੇਂ ਇਸ ਪੱਖ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਤਿੰਦਰ ਜੈਨ ਨੂੰ 2 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦੇਣ ਦਾ ਹੁਕਮ ਜਾਰੀ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News