Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

Punjab govt promotes 181 teachers as headmasters: ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ […]
Ranjit Singh
By : Updated On: 04 Sep 2026 19:36:PM
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

Punjab govt promotes 181 teachers as headmasters: ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ।

ਇਸ਼ਤਿਹਾਰ

ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ।

ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ।

ਸ. ਬੈਂਸ ਨੇ ਕਿਹਾ, ‘‘ਇਹ ਸਾਡੇ ਸਕੂਲਾਂ ਨੂੰ ਢੁਕਵੀਂ ਅਗਵਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਪਰਿਵਰਤਨਸ਼ੀਲ ਕਦਮ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਰਾਜ ਦੇ ਹਰੇਕ ਸਕੂਲ ਵਿੱਚ ਇੱਕ ਹੈੱਡਮਾਸਟਰ ਹੋਵੇ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਪ੍ਰੇਰਿਤ ਕਰੇ ਕਿਉਂਕਿ ਮਿਆਰੀ ਸਿੱਖਿਆ ਦਾ ਮੁੱਢ ਮਜ਼ਬੂਤ ਲੀਡਰਸ਼ਿਪ ਹੀ ਹੁੰਦੀ ਹੈ।

ਨਵੇਂ ਪਦਉੱਨਤ ਹੈੱਡਮਾਸਟਰਾਂ ਨੂੰ ਤਹਿ-ਦਿਲੋਂ ਵਧਾਈ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਤਰੱਕੀ ਦੇ ਹੁਕਮ ਸੀਨੀਆਰਤਾ ਅਤੇ ਯੋਗਤਾ ਦੇ ਅਧਾਰ ’ਤੇ ਪਾਰਦਰਸ਼ੀ ਪ੍ਰਕਿਰਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਉਮੀਦਵਾਰਾਂ ਨੂੰ ਇਨ੍ਹਾਂ ਅਹਿਮ ਤੇ ਜ਼ਿੰਮੇਵਾਰ ਭੂਮਿਕਾਵਾਂ ਲਈ ਤਰੱਕੀ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪਦਉੱਨਤ ਹੋਏ ਨਵੇਂ ਹੈੱਡਮਾਸਟਰ ਤੁਰੰਤ ਚਾਰਜ ਸੰਭਾਲਣਗੇ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਨਵੀਂ ਊਰਜਾ ਆਵੇਗੀ।

Read Latest News and Breaking News at Daily Post TV, Browse for more News

Ad
Ad

Punjab District News