Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਕੈਨੇਡਾ ‘ਚ ਨਗਰ ਕੀਰਤਨ ਤੋਂ ਪਹਿਲਾਂ ਸਿੱਖ ਭਾਈਚਾਰੇ ਨੂੰ ਮਿਲੀ ਧਮਕੀ

Sikh community receives threat before Nagar Kirtan: ਵਿਨੀਪੈਗ: ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ 6 ਸਤੰਬਰ ਨੂੰ ਹੋਣ ਵਾਲੇ ਨਗਰ ਕੀਰਤਨ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨਗਰ ਕੀਰਤਨ ਦੇ ਰੂਟ ’ਤੇ ਲਗਾਏ ਗਏ ਇੱਕ ਅਧਿਕਾਰਤ ਰੋਡ ਕਲੋਜ਼ਰ ਸਾਈਨ ’ਤੇ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਨਸਲੀ ਅਤੇ ਧਮਕੀ ਭਰੀ […]
Ranjit Singh
By : Updated On: 05 Sep 2026 07:31:AM
ਕੈਨੇਡਾ ‘ਚ ਨਗਰ ਕੀਰਤਨ ਤੋਂ ਪਹਿਲਾਂ ਸਿੱਖ ਭਾਈਚਾਰੇ ਨੂੰ ਮਿਲੀ ਧਮਕੀ

Sikh community receives threat before Nagar Kirtan: ਵਿਨੀਪੈਗ: ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ 6 ਸਤੰਬਰ ਨੂੰ ਹੋਣ ਵਾਲੇ ਨਗਰ ਕੀਰਤਨ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨਗਰ ਕੀਰਤਨ ਦੇ ਰੂਟ ’ਤੇ ਲਗਾਏ ਗਏ ਇੱਕ ਅਧਿਕਾਰਤ ਰੋਡ ਕਲੋਜ਼ਰ ਸਾਈਨ ’ਤੇ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਨਸਲੀ ਅਤੇ ਧਮਕੀ ਭਰੀ ਲਿਖਤ ਕੀਤੀ ਗਈ।

ਇਸ਼ਤਿਹਾਰ

ਸਾਈਨ ’ਤੇ ਸਿੱਖਾਂ ਨੂੰ “ਭਾਰਤ ਵਾਪਸ ਜਾਣ” ਲਈ ਕਿਹਾ ਗਿਆ ਅਤੇ ਇਸ ਦੇ ਨਾਲ ਹਿੰਸਾ ਨਾਲ ਸਬੰਧਤ ਧਮਕੀ ਵਾਲੇ ਸ਼ਬਦ ਵੀ ਲਿਖੇ ਗਏ। ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਨਗਰ ਕੀਰਤਨ ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੈ। ਨਗਰ ਕੀਰਤਨ ਮੈਮੋਰੀਅਲ ਪਾਰਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਹਿਬ ਤੱਕ ਜਾਵੇਗਾ। ਇਸ ਦੌਰਾਨ ਸੰਗਤ ਵੱਲੋਂ ਸ਼ਬਦ ਕੀਰਤਨ, ਸਿਮਰਨ ਅਤੇ ਸੇਵਾ ਕੀਤੀ ਜਾਵੇਗੀ।

ਹਰ ਸਾਲ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੁੰਦੀ ਹੈ, ਜਿਸ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲੋਕ ਹਿੱਸਾ ਲੈਂਦੇ ਹਨ। ਅਜਿਹੇ ਸਮੇਂ ਨਗਰ ਕੀਰਤਨ ਦੇ ਰੂਟ ਨਾਲ ਜੁੜੇ ਸਾਈਨ ’ਤੇ ਧਮਕੀ ਭਰੀ ਅਤੇ ਨਫ਼ਰਤੀ ਲਿਖਤ ਮਿਲਣਾ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰਦਾ ਹੈ।

ਸਿੱਖ ਭਾਈਚਾਰੇ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਜ਼ਿੰਮੇਵਾਰ ਵਿਅਕਤੀ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਵਿਨੀਪੈਗ ਅਤੇ ਮੈਨੀਟੋਬਾ ਵਿੱਚ ਸਿੱਖ ਭਾਈਚਾਰਾ ਲੰਬੇ ਸਮੇਂ ਤੋਂ ਸਮਾਜਿਕ, ਸੱਭਿਆਚਾਰਕ ਅਤੇ ਕਮਿਊਨਿਟੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਭਾਈਚਾਰੇ ਦਾ ਕਹਿਣਾ ਹੈ ਕਿ ਧਮਕੀਆਂ ਜਾਂ ਨਫ਼ਰਤੀ ਬਿਆਨਾਂ ਦੀ ਬਜਾਏ ਅਜਿਹੇ ਮਾਮਲਿਆਂ ਦਾ ਜਵਾਬ ਕਾਨੂੰਨੀ ਕਾਰਵਾਈ ਅਤੇ ਆਪਸੀ ਏਕਤਾ ਨਾਲ ਦਿੱਤਾ ਜਾਣਾ ਚਾਹੀਦਾ ਹੈ।

6 ਸਤੰਬਰ ਨੂੰ ਹੋਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਹੁਣ ਸੁਰੱਖਿਆ ਪ੍ਰਬੰਧਾਂ ’ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News