ਬਠਿੰਡਾ ’ਚ ਅੱਜ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਆਗਾਜ਼, CM ਮਾਨ ਕਰਨਗੇ ਉਦਘਾਟਨ
Khedan Watan Punjab starts from today:ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਉਦਘਾਟਨ ਕਰਨਗੇ। ਇਸ ਸਮਾਗਮ ਨੂੰ ਲੈ ਕੇ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਨਾਲ ਸਮਾਗਮ ਵਿੱਚ ਪੰਜਾਬ ਦੀ ਖੇਡ ਭਾਵਨਾ ਅਤੇ ਏਕਤਾ ਦੀ ਝਲਕ ਵੀ ਦੇਖਣ ਨੂੰ ਮਿਲੇਗੀ।
ਸਮਾਰੋਹ ਨੂੰ ਹੋਰ ਰੰਗਾਰੰਗ ਬਣਾਉਣ ਲਈ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਦੇਣਗੇ। ਦੋਵੇਂ ਗਾਇਕ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਪ੍ਰਤੀ ਉਤਸ਼ਾਹ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਬਠਿੰਡਾ ਵਿੱਚ ਹੋਣ ਵਾਲੇ ਉਦਘਾਟਨੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ।
