Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ, ਕਈ ਜ਼ਿਲ੍ਹਿਆਂ ’ਚ ਮੀਂਹ

Weather mood changes in Punjab: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਸ਼ੁੱਕਰਵਾਰ ਨੂੰ ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ, ਜਦਕਿ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅਸਮਾਨ ’ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ 5 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। ਇਸ […]
Ranjit Singh
By : Updated On: 05 Sep 2026 09:18:AM
ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ, ਕਈ ਜ਼ਿਲ੍ਹਿਆਂ ’ਚ ਮੀਂਹ
  • 9 ਸਤੰਬਰ ਤੱਕ ਬਣੀ ਰਹੇਗੀ ਮੀਂਹ ਦੀ ਸੰਭਾਵਨਾ

Weather mood changes in Punjab: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਸ਼ੁੱਕਰਵਾਰ ਨੂੰ ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ, ਜਦਕਿ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅਸਮਾਨ ’ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ 5 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। ਇਸ ਤੋਂ ਬਾਅਦ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ 9 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

ਇਸ਼ਤਿਹਾਰ

ਵਿਭਾਗ ਅਨੁਸਾਰ ਉੱਤਰੀ ਹਰਿਆਣਾ ਵਿੱਚ ਬਣੇ ਚੱਕਰਵਾਤੀ ਸਿਸਟਮ ਅਤੇ ਮਾਨਸੂਨ ਟਰਫ਼ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ। ਪੰਜਾਬ ਵਿੱਚ 9 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ।

ਮਾਨਸੂਨ ਸੀਜ਼ਨ ਵਿੱਚ 34 ਫੀਸਦੀ ਘੱਟ ਮੀਂਹ
ਇਸ ਦੌਰਾਨ ਪੰਜਾਬ ਵਿੱਚ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ ਵੀ ਕੁਝ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ।

Read Latest News and Breaking News at Daily Post TV, Browse for more News

Ad
Ad

Punjab District News