Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਕਿਸਾਨ ਆਗੂ ਡੱਲੇਵਾਲ ਨੇ ਕਿਸਾਨੀ ਸੰਘਰਸ਼ ਨੂੰ ਲੈਕੇ ਕਹੀ ਵੱਡੀ ਗੱਲ

Big Statement of farmer leader Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀ ਮਹਾਂਪੰਚਾਇਤ ਵਿੱਚ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਵਿੱਚ 10 ਕਿਸਾਨ ਮਹਾਂਪੰਚਾਇਤਾਂ ਮੈਂ ਖੁਦ ਕਰਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਤੋਂ ਬਾਅਦ ਪੂਰੇ ਭਾਰਤ ਵਿੱਚ ਜਾਵਾਂਗਾ। ਉਨ੍ਹਾਂ ਨੇ ਕਿਹਾ ਕਿ ਮੇਰਾ ਮਰਨ ਵਰਤ ਜਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਿਸਾਨ ਆਗੂ ਡੱਲੇਵਾਲ ਨੇ ਕਿਸਾਨੀ ਸੰਘਰਸ਼ ਨੂੰ ਲੈਕੇ ਕਹੀ ਵੱਡੀ ਗੱਲ
Big Statement of farmer leader Jagjit Singh Dallewal

Big Statement of farmer leader Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀ ਮਹਾਂਪੰਚਾਇਤ ਵਿੱਚ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਵਿੱਚ 10 ਕਿਸਾਨ ਮਹਾਂਪੰਚਾਇਤਾਂ ਮੈਂ ਖੁਦ ਕਰਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਤੋਂ ਬਾਅਦ ਪੂਰੇ ਭਾਰਤ ਵਿੱਚ ਜਾਵਾਂਗਾ।

ਉਨ੍ਹਾਂ ਨੇ ਕਿਹਾ ਕਿ ਮੇਰਾ ਮਰਨ ਵਰਤ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਹਾਰੀ ਅਤੇ ਕਿਸਾਨ ਜਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਸਾਨੂੰ ਮੀਟਿੰਗ ਉੱਤੇ ਬੁਲਾ ਲਿਆ ਹੈ ਅਤੇ ਬਾਅਦ ਵਿੱਚ ਧੋਖੇ ਨਾਲ ਹਿਰਾਸਤ ਵਿੱਚ ਲੈ ਲਿਆ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਐਮਐਸਪੀ ਦੇ ਮੁੱਦੇ ਨੂੰ ਅਸੀ ਲੋਕ ਸਭਾ ਦੇ ਨਾਲ-ਨਾਲ ਪੂਰੀ ਦੁਨੀਆ ਵਿੱਚ ਲੈ ਕੇ ਗਏ ਹਾਂ। ਜੇਕਰ ਇਸੇ ਤਰ੍ਹਾਂ ਅਸੀਂ ਝੋਨੇ ਦੀ ਖੇਤੀ ਕਰਦੇ ਰਹੇ ਤਾਂ 15 ਕੁ ਸਾਲਾਂ ਵਿੱਚ ਪਾਣੀ ਖ਼ਤਮ ਹੋ ਜਾਵੇਗਾ।

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਹੈ ਕਿ ਮੈਂ ਇੱਕਲੇ ਕਿਸਾਨਾਂ ਦੀ ਲੜਾਈ ਨਹੀਂ ਲੜ ਰਿਹਾ, ਹੁਣ ਤਾਂ ਲੋਕ ਮੈਨੂੰ ਬਾਪੂ ਕਹਿਣ ਲੱਗ ਗਏ ਤੇ ਹੁਣ ਸਾਰੇ ਮੇਰੇ ਆਪਣੇ ਨੇ ਉਹਨਾਂ ਸਭ ਦੀ ਲੜਾਈ ਲੜ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਦੇ ਮੁੱਦਿਆ ਨੂੰ ਲੈ ਕੇ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਦੇ ਹੀ ਨਹੀਂ ਪੂਰੇ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਐਮਐਸਪੀ ਲਈ ਸੰਘਰਸ਼ ਕਰਾਂਗੇ।

ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਵਲੋਂ 19 ਮਾਰਚ ਨੂੰ ਡਿਟੇਨ ਕਰ ਲਿਆ ਗਿਆ ਸੀ, ਜਗਜੀਤ ਸਿੰਘ ਡੱਲੇਵਾਲ ਨੂੰ ਉਸ ਵੇਲੇ ਡਿਟੇਨ ਕੀਤਾ ਗਿਆ ਜਦੋਂ ਉਹ ਕੇਂਦਰ ਨਾਲ ਮੀਟਿੰਗ ਕਰਕੇ ਵਾਪਸ ਪਰਤ ਰਹੇ ਸਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ ਅਤੇ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News