Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦਾ ਵਫ਼ਦ ਜਗਤਾਰ ਹਵਾਰਾ ਦੀ ਮਾਤਾ ਨੂੰ ਮਿਲਣ ਪਹੁੰਚਿਆ

leaders of Punar Surjit meet Jagtar Hawara’s mother: ਖਮਾਣੋਂ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦਾ ਇੱਕ ਵਫ਼ਦ ਸ੍ਰੀ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਅਧੀਨ ਪਿੰਡ ਹਵਾਰਾ ਕਲਾਂ ਪਹੁੰਚਿਆ, ਜਿੱਥੇ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ। ਆਗੂਆਂ ਨੇ ਜਗਤਾਰ […]
Ranjit Singh
By : Published: 09 Sep 2026 07:25:AM
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦਾ ਵਫ਼ਦ ਜਗਤਾਰ ਹਵਾਰਾ ਦੀ ਮਾਤਾ ਨੂੰ ਮਿਲਣ ਪਹੁੰਚਿਆ

leaders of Punar Surjit meet Jagtar Hawara’s mother: ਖਮਾਣੋਂ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦਾ ਇੱਕ ਵਫ਼ਦ ਸ੍ਰੀ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਅਧੀਨ ਪਿੰਡ ਹਵਾਰਾ ਕਲਾਂ ਪਹੁੰਚਿਆ, ਜਿੱਥੇ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ। ਆਗੂਆਂ ਨੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਆਪਣੀ ਬਿਰਧ ਮਾਤਾ ਨਾਲ ਮੁਲਾਕਾਤ ਲਈ ਪੈਰੋਲ ਦਿੱਤੀ ਜਾਵੇ।

ਇਸ਼ਤਿਹਾਰ

ਮੁਲਾਕਾਤ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਨੁੱਖੀ ਆਧਾਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਕੇਂਦਰ ਨੂੰ ਪੱਤਰ ਭੇਜ ਕੇ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਪੱਤਰ ਦਾ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ ਸੀ ਤਾਂ ਮੁੱਖ ਮੰਤਰੀ ਨੂੰ ਖੁਦ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਠਾਉਣਾ ਚਾਹੀਦਾ ਸੀ।

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਵਫ਼ਦ ਸਮੇਤ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਸਮਾਂ ਵੀ ਮੰਗਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।

ਬਿੱਟੂ ਦੇ ਬਿਆਨ ’ਤੇ ਗੁਰਚਰਨ ਸਿੰਘ ਦਾ ਜਵਾਬ
ਇਸ ਦੌਰਾਨ ਜਗਤਾਰ ਸਿੰਘ ਹਵਾਰਾ ਦੇ ਮੂੰਹ ਬੋਲੇ ਪਿਤਾ ਗੁਰਚਰਨ ਸਿੰਘ ਨੇ ਰਵਨੀਤ ਸਿੰਘ ਬਿੱਟੂ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਦੇ ਬੇਅੰਤ ਪਰਿਵਾਰ ਵੱਲੋਂ ਹਵਾਰਾ ਨੂੰ ਪੈਰੋਲ ਦੇਣ ਦੀ ਹਮਾਇਤ ਕੀਤੀ ਜਾਂਦੀ ਹੈ ਅਤੇ ਕਦੇ ਇਸ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਨੂੰ ਸਿਰਫ਼ ਸਿਆਸੀ ਮੁੱਦਾ ਬਣਾਇਆ ਜਾ ਰਿਹਾ ਹੈ। ਗੁਰਚਰਨ ਸਿੰਘ ਨੇ ਕਿਹਾ ਕਿ 31 ਅਗਸਤ ਨੂੰ ਰਵਨੀਤ ਸਿੰਘ ਬਿੱਟੂ ਵੱਲੋਂ ਜਗਤਾਰ ਸਿੰਘ ਹਵਾਰਾ ਸਬੰਧੀ ਕੀਤੀ ਗਈ ਟਿੱਪਣੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਏਜੰਸੀਆਂ ਰਾਹੀਂ ਪਹਿਲਾਂ ਇੱਕ ਦਿਨ ਦੀ ਪੈਰੋਲ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਤਿੰਨ ਦਿਨ ਦੀ ਪੈਰੋਲ ਦੀ ਪੇਸ਼ਕਸ਼ ਕੀਤੀ ਗਈ, ਪਰ ਇਸ ਦੇ ਨਾਲ ਸ਼ਰਤ ਰੱਖੀ ਗਈ ਕਿ ਹਵਾਰਾ ਦੀ ਮਾਤਾ ਦਾ ਇਲਾਜ ਦਿੱਲੀ ਵਿੱਚ ਕਰਵਾਇਆ ਜਾਵੇ ਅਤੇ ਉੱਥੇ ਪੁਲਿਸ ਹਿਰਾਸਤ ਵਿੱਚ ਮਾਂ-ਪੁੱਤ ਦੀ ਮੁਲਾਕਾਤ ਕਰਵਾਈ ਜਾਵੇ। ਗੁਰਚਰਨ ਸਿੰਘ ਮੁਤਾਬਕ ਮਾਤਾ ਦੀ ਵਧਦੀ ਉਮਰ ਅਤੇ ਖਰਾਬ ਸਿਹਤ ਦੇ ਮੱਦੇਨਜ਼ਰ ਡਾਕਟਰਾਂ ਨੇ ਉਨ੍ਹਾਂ ਨੂੰ ਦਿੱਲੀ ਲਿਜਾਣ ਲਈ ਅਨਫਿਟ ਕਰਾਰ ਦਿੱਤਾ। ਇਸ ਕਾਰਨ ਤਿੰਨ ਦਿਨ ਦੀ ਪੈਰੋਲ ਦੀ ਪੇਸ਼ਕਸ਼ ਵੀ ਸਵੀਕਾਰ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਪੈਰੋਲ ਮਿਲਣਾ ਮਨੁੱਖੀ ਅਤੇ ਕਾਨੂੰਨੀ ਦੋਵੇਂ ਪੱਖਾਂ ਤੋਂ ਜਾਇਜ਼ ਹੈ। ਉਨ੍ਹਾਂ ਸਰਕਾਰਾਂ ’ਤੇ ਇਸ ਮਾਮਲੇ ਨੂੰ ਸਿਆਸੀ ਰੰਗ ਦੇਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਨਿਆਂਪਾਲਿਕਾ ਤੋਂ ਇਨਸਾਫ਼ ਮਿਲਣ ਵਿੱਚ ਵੀ ਦੇਰੀ ਹੋ ਰਹੀ ਹੈ। ਗੁਰਚਰਨ ਸਿੰਘ ਨੇ ਦੱਸਿਆ ਕਿ ਪੈਰੋਲ ਨਾਲ ਸਬੰਧਤ ਮਾਮਲਾ ਇਸ ਸਮੇਂ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਤੋਂ ਵੀ ਰਾਹਤ ਨਾ ਮਿਲੀ ਤਾਂ ਉਹ ਸੁਪਰੀਮ ਕੋਰਟ ਦਾ ਰੁਖ ਕਰਨਗੇ। ਉਨ੍ਹਾਂ ਮੁਤਾਬਕ ਇਸ ਮਾਮਲੇ ਨਾਲ ਸਬੰਧਤ ਦੋ ਕੇਸ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਚੱਲ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News