Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਕੈਨੇਡਾ ’ਚ ਐਮੀ ਵਿਰਕ ‘ਤੇ ਫਾਇਰਿੰਗ, ਵਾਲ-ਵਾਲ ਬਚੇ

Firing on Ammy Virk in Canada: ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਐਬਟਸਫੋਰਡ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਲਗਜ਼ਰੀ ਰੋਲਸ ਰੌਇਸ ਕਲਿਨਨ ਕਾਰ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਕਾਰ ਵਿੱਚ ਐਮੀ ਵਿਰਕ ਸਮੇਤ ਚਾਰ ਲੋਕ ਸਵਾਰ ਸਨ ਅਤੇ ਖੁਸ਼ਕਿਸਮਤੀ ਨਾਲ ਸਾਰੇ ਸੁਰੱਖਿਅਤ […]
Ranjit Singh
By : Published: 09 Sep 2026 09:05:AM
ਕੈਨੇਡਾ ’ਚ ਐਮੀ ਵਿਰਕ ‘ਤੇ ਫਾਇਰਿੰਗ, ਵਾਲ-ਵਾਲ ਬਚੇ

Firing on Ammy Virk in Canada: ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਐਬਟਸਫੋਰਡ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਲਗਜ਼ਰੀ ਰੋਲਸ ਰੌਇਸ ਕਲਿਨਨ ਕਾਰ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਕਾਰ ਵਿੱਚ ਐਮੀ ਵਿਰਕ ਸਮੇਤ ਚਾਰ ਲੋਕ ਸਵਾਰ ਸਨ ਅਤੇ ਖੁਸ਼ਕਿਸਮਤੀ ਨਾਲ ਸਾਰੇ ਸੁਰੱਖਿਅਤ ਬਚ ਗਏ। ਇਹ ਘਟਨਾ ਐਬਟਸਫੋਰਡ ਵਿੱਚ ਮੈਕਕਲਮ ਰੋਡ ਅਤੇ ਸਾਊਥ ਫਰੇਜ਼ਰ ਵੇਅ ਨੇੜੇ ਰਾਤ ਕਰੀਬ 11 ਵਜੇ ਵਾਪਰੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਐਮੀ ਵਿਰਕ ਆਪਣਾ ਸ਼ੋਅ ਖ਼ਤਮ ਕਰਕੇ ਬਾਹਰ ਨਿਕਲੇ ਹੀ ਸਨ ਕਿ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕੀਤੀ ਗਈ।

ਇਸ਼ਤਿਹਾਰ

ਕਾਰ ’ਤੇ ਲੱਗੀਆਂ 7 ਗੋਲੀਆਂ
ਪਹਿਲਾਂ ਇਸ ਘਟਨਾ ਵਿੱਚ ਸਿਰਫ਼ ਇੱਕ ਕਾਰ ’ਤੇ ਗੋਲੀਆਂ ਚੱਲਣ ਦੀ ਜਾਣਕਾਰੀ ਸਾਹਮਣੇ ਆਈ ਸੀ। ਹੁਣ ਸ਼ੋਅ ਦੇ ਆਯੋਜਕਾਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਸ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ਵਿੱਚ ਐਮੀ ਵਿਰਕ ਵੀ ਮੌਜੂਦ ਸਨ। ਰਿਪੋਰਟਾਂ ਮੁਤਾਬਕ ਕਾਰ ’ਤੇ 7 ਤੋਂ 10 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਕਰੀਬ 7 ਗੋਲੀਆਂ ਦੇ ਨਿਸ਼ਾਨ ਗੱਡੀ ’ਤੇ ਮਿਲੇ ਹਨ। ਸਭ ਤੋਂ ਵੱਧ ਨੁਕਸਾਨ ਕਾਰ ਦੇ ਪਿਛਲੇ ਸ਼ੀਸ਼ੇ ਨੂੰ ਹੋਇਆ।

ਰੋਲਸ ਰੌਇਸ ਕਲਿਨਨ ਦੀ ਮਜ਼ਬੂਤ ਬਾਡੀ ਅਤੇ ਸੁਰੱਖਿਆ ਕਾਰਨ ਗੋਲੀਆਂ ਕਾਰ ਦੇ ਅੰਦਰ ਤੱਕ ਨਹੀਂ ਪਹੁੰਚ ਸਕੀਆਂ। ਇਸ ਕਾਰਨ ਐਮੀ ਵਿਰਕ ਸਮੇਤ ਗੱਡੀ ਵਿੱਚ ਸਵਾਰ ਚਾਰੋਂ ਵਿਅਕਤੀ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦੇ ਕਾਰਨਾਂ ਅਤੇ ਇਸ ਘਟਨਾ ਪਿੱਛੇ ਕੌਣ ਲੋਕ ਹਨ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News