PSEB Class 8th Result 2025: ਪੰਜਾਬ ਬੋਰਡ 8ਵੀਂ ਦਾ ਨਤੀਜਾ ਹੋਇਆ ਜਾਰੀ pseb.ac.in ‘ਤੇ ਇਸ ਤਰ੍ਹਾਂ ਆਸਾਨੀ ਨਾਲ ਕਰੋ ਚੈੱਕ
PSEB Result OUT: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਸ ਪ੍ਰੀਖਿਆ ਵਿੱਚ 10,471 ਸਕੂਲਾਂ ਦੇ ਕੁੱਲ 2,90,471 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ।
ਪ੍ਰੀਖਿਆ ਦਾ ਨਤੀਜਾ 97.30 ਪ੍ਰਤੀਸ਼ਤ ਰਿਹਾ। ਹੁਸ਼ਿਆਰਪੁਰ ਦੀ ਪੁਨੀਤ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਟਾਪਰ ਵਜੋਂ ਉੱਭਰਿਆ, ਜਦੋਂ ਕਿ ਬਾਕੀ ਦੋ ਪੁਜੀਸ਼ਨਾਂ ਕੁੜੀਆਂ ਨੇ ਹਾਸਲ ਕੀਤੀਆਂ। ਇਹ ਨਤੀਜਾ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਹ ਵਿਦਿਆਰਥੀ ਜੋ ਪਾਸ ਨਹੀਂ ਸਕੇ। ਉਨ੍ਹਾਂ ਲਈ ਕੰਪਾਰਟਮੈਂਟਲ ਪ੍ਰੀਖਿਆ ਜੂਨ 2025 ਵਿੱਚ ਲਈ ਜਾਵੇਗੀ, ਜਿਸ ਲਈ ਸਬੰਧਤ ਵਿਦਿਆਰਥੀ ਵੱਖਰੇ ਤੌਰ ‘ਤੇ ਅਰਜ਼ੀ ਫਾਰਮ ਭਰਨਗੇ।
100% ਅੰਕਾਂ ਨਾਲ ਟਾਪਰ ਬਣਿਆ
ਇਸ ਦੌਰਾਨ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖ਼ਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਜਦੋਂ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੈਕੰਡਰੀ ਸਕੂਲ, ਕੋਟ ਸੁਖੀਆ, ਫਰੀਦਕੋਟ ਦੀ ਨਵਜੋਤ ਕੌਰ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰੂ ਨਾਨਕ ਪਬਲਿਕ ਸੈਕੰਡਰੀ ਸਕੂਲ, ਚਾਨਣ ਕੇ (ਅੱਡਾ ਨਾਥ ਦੀ ਖੂਹੀ), ਅੰਮ੍ਰਿਤਸਰ ਦੀ ਨਵਜੋਤ ਕੌਰ ਨੇ 99.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ, ਜੇਕਰ ਇੱਕ ਛੋਟੀ ਉਮਰ ਦਾ ਉਮੀਦਵਾਰ ਇੱਕੋ ਜਿਹੇ ਅੰਕ ਪ੍ਰਾਪਤ ਕਰਦਾ ਹੈ ਤਾਂ ਉਸਨੂੰ ਮੈਰਿਟ ਵਿੱਚ ਉੱਚਾ ਸਥਾਨ ਦਿੱਤਾ ਜਾਂਦਾ ਹੈ।