Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਵੱਡੀ ਖ਼ਬਰ: ਪੰਜਾਬ ‘ਚ ਹੋਵੇਗਾ ਬਲੈਕਆਊਟ

Blackout Mock Exercise in Punjab: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ […]
By : Updated On: 16 Sep 2026 21:12:PM
ਵੱਡੀ ਖ਼ਬਰ: ਪੰਜਾਬ ‘ਚ ਹੋਵੇਗਾ ਬਲੈਕਆਊਟ
  • ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ
  • ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ

Blackout Mock Exercise in Punjab: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ, ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ਵਿੱਚ ਬਲੈਕਆਉਟ ਕੀਤਾ ਜਾਵੇਗਾ।

ਬਲੈਕਆਊਟ ਦੌਰਾਨ, ਨਿਰਧਾਰਤ ਖੇਤਰਾਂ ਵਿੱਚ ਆਮ ਲੋਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ ਜਦਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ ‘ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ “ਆਲ ਕਲੀਅਰ” ਦਾ ਸੰਕੇਤ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮੌਕ ਡਰਿੱਲ ਦੌਰਾਨ ਫਾਇਰ ਰਿਸਪਾਂਸ ਆਪਰੇਸ਼ਨ, ਖੋਜ ਅਤੇ ਬਚਾਅ ਕਾਰਜਾਂ, ਮੁੱਢਲੀ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਅਤੇ ਆਵਾਜਾਈ ਤੇ ਭੀੜ ਕੰਟਰੋਲ ਕਰਨ ਸਬੰਧੀ ਉਪਾਅ ਅਮਲ ਵਿੱਚ ਲਿਆਂਦੇ ਜਾਣਗੇ। ਇਹ ਗਤੀਵਿਧੀਆਂ ਸਿਵਲ ਡਿਫੈਂਸ ਪ੍ਰਣਾਲੀ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀਆਂ ਦਾ ਮੁਲਾਂਕਣ ਕਰਨ ਵਿੱਚ ਮਦਦ ਕਰਨਗੀਆਂ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਨੂੰ ਘਬਰਾਉਣ ਦੀ ਬਜਾਏ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਇਹ ਇੱਕ ਰੁਟੀਨ ਅਭਿਆਸ ਹੈ ਜੋ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਜਾ ਰਿਹਾ ਹੈ। ਮੌਕ ਡਰਿੱਲ ਵਾਲੇ ਖੇਤਰਾਂ ਦੇ ਲੋਕਾਂ ਨੂੰ ਸ਼ਾਂਤ ਰਹਿਣ, ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਡਰਿੱਲ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News