Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਪੰਜਾਬ ‘ਚ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਰੇਲ ਰੋਕੋ ਅੰਦੋਲਨ ਸ਼ੁਰੂ

Farmer Protest Railway Track Blockade; ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨ ਰੇਲਵੇ ਟਰੈਕ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟਰੈਕ ‘ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਬਿਆਸ ਰੇਲਵੇ ਸਟੇਸ਼ਨ ‘ਤੇ ਸ਼ਤਾਬਦੀ ਐਕਸਪ੍ਰੈੱਸ ਨੂੰ ਵੀ ਰੋਕਿਆ ਗਿਆ ਹੈ। ਅੰਮ੍ਰਿਤਸਰ ਤੋਂ […]
By : Updated On: 17 Sep 2026 15:07:PM
ਪੰਜਾਬ ‘ਚ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਰੇਲ ਰੋਕੋ ਅੰਦੋਲਨ ਸ਼ੁਰੂ

Farmer Protest Railway Track Blockade; ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨ ਰੇਲਵੇ ਟਰੈਕ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟਰੈਕ ‘ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਬਿਆਸ ਰੇਲਵੇ ਸਟੇਸ਼ਨ ‘ਤੇ ਸ਼ਤਾਬਦੀ ਐਕਸਪ੍ਰੈੱਸ ਨੂੰ ਵੀ ਰੋਕਿਆ ਗਿਆ ਹੈ।

ਇਸ਼ਤਿਹਾਰ

ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ ਵਿੱਚ ਵੀ ਕਿਸਾਨਾਂ ਵੱਲੋਂ ਧਰਨੇ ਜਾਰੀ ਹਨ। ਦੂਜੇ ਪਾਸੇ ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰ ਆਗੂਆਂ ਦੀ IG ਬਾਰਡਰ ਰੇਂਜ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਚੱਲ ਰਹੀ ਹੈ।

ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਅਤੇ ਅੰਦੋਲਨ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ ਦੇ ਮਲਾਵਾਲਾ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਦੁਪਹਿਰ 12 ਵਜੇ ਤੋਂ ਫਿਰੋਜ਼ਪੁਰ-ਜਲੰਧਰ ਰੇਲਵੇ ਲਾਈਨ ‘ਤੇ ਧਰਨੇ ‘ਤੇ ਬੈਠੇ ਹਨ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ।

ਕਮੇਟੀ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਇਹ ਪ੍ਰਦਰਸ਼ਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨ ਦੀ ਅਪੀਲ ਕੀਤੀ।

CM ਮਾਨ ਨੂੰ ਮੰਗਾਂ ਤੋਂ ਕਰਵਾਇਆ ਸੀ ਜਾਣੂ

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 31 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਵੱਡਾ ਇਕੱਠ ਕਰਕੇ ਮੰਗ ਪੱਤਰ ਵੀ ਦਿੱਤੇ ਗਏ ਸਨ। ਇਸ ਤੋਂ ਇਲਾਵਾ ਪਿਛਲੇ 3 ਦਿਨਾਂ ਤੋਂ ਕਿਸਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਦੇ ਰਹੇ ਹਨ।

ਮੰਗਾਂ ‘ਤੇ ਕਾਰਵਾਈ ਨਾ ਹੋਣ ਦਾ ਦੋਸ਼

ਪੰਧੇਰ ਨੇ ਦੋਸ਼ ਲਗਾਇਆ ਕਿ ਇਸ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। 18 ਸਤੰਬਰ ਦੀ ਸ਼ਾਮ ਨੂੰ ਮੀਟਿੰਗ ਕਰਕੇ ਅੰਦੋਲਨ ਦੀ ਸਮੀਖਿਆ ਅਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਕਿਸਾਨ ਮਜ਼ਦੂਰ ਮੋਰਚੇ ਦੀਆਂ ਮੁੱਖ ਮੰਗਾਂ

ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਸੋਧ ਐਕਟ ਅਤੇ ਬੀਜ ਸੋਧ ਐਕਟ ਨੂੰ ਲੈ ਕੇ ਸਪੱਸ਼ਟੀਕਰਨ ਦੀ ਮੰਗ

ਸ਼ੰਭੂ-ਖਨੌਰੀ ਮੋਰਚੇ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ

ਮੋਰਚੇ ਦੌਰਾਨ ਕਰੀਬ 3 ਕਰੋੜ 77 ਲੱਖ ਰੁਪਏ ਦੇ ਨੁਕਸਾਨ ਅਤੇ ਸੈਂਕੜੇ ਕਿਸਾਨਾਂ ਦੇ ਜ਼ਖਮੀ ਹੋਣ ਦਾ ਦਾਅਵਾ

ਮੂੰਗੀ, ਮੱਕੀ ਅਤੇ ਆਲੂ ਸਮੇਤ 5 ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ

ਪੰਜਾਬ ਵਿੱਚ ਡਿੱਗਦੇ ਭੂਜਲ ਪੱਧਰ, ਦਰਿਆਈ ਪਾਣੀ ਦੀ ਸੁਰੱਖਿਆ, ਲੈਂਡ ਪੂਲਿੰਗ ਨੀਤੀ, ਭਾਰਤਮਾਲਾ ਪ੍ਰਾਜੈਕਟ ਤਹਿਤ ਜ਼ਮੀਨ ਐਕਵਾਇਰ ਅਤੇ ਚਿੱਪ ਵਾਲੇ ਬਿਜਲੀ ਮੀਟਰਾਂ ਨਾਲ ਜੁੜੇ ਮੁੱਦਿਆਂ ਦਾ ਹੱਲ ਦੀ ਮੰਗ।

Read Latest News and Breaking News at Daily Post TV, Browse for more News

Ad
Ad

Punjab District News