Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ

ASI shot dead in Amritsar: ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ’ਤੇ ਰਾਤ ਗਸ਼ਤ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਗੰਭੀਰ ਜ਼ਖਮੀ ASI ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ASI ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸ […]
ਲੇਖਕ : ਪ੍ਰਕਾਸ਼ਿਤ: 
ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ

ASI shot dead in Amritsar: ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ’ਤੇ ਰਾਤ ਗਸ਼ਤ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਗੰਭੀਰ ਜ਼ਖਮੀ ASI ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ASI ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਰਾਤ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਫਾਇਰਿੰਗ ਵਿੱਚ ASI ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਾਇਰਿੰਗ ਕਰਨ ਵਾਲੇ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News