Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Youth shot dead in Amritsar: ਅੰਮ੍ਰਿਤਸਰ: ਇਸਲਾਮਾਬਾਦ ਥਾਣੇ ਅਧੀਨ ਆਉਂਦੀ ਕੋਟ ਖਾਲਸਾ ਪੁਲੀਸ ਚੌਕੀ ਤੋਂ ਕਰੀਬ 50 ਕਦਮ ਦੀ ਦੂਰੀ ’ਤੇ ਵੀਰਵਾਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਰਾਤ ਕਰੀਬ 10:50 ਵਜੇ ਵਾਪਰੀ। ਮ੍ਰਿਤਕ ਦੀ ਪਛਾਣ 25 ਸਾਲਾ ਸਾਹਿਲ ਗਿੱਲ ਵਜੋਂ ਹੋਈ ਹੈ, ਜੋ ਜ਼ੋਮੈਟੋ ਡਿਲੀਵਰੀ ਦਾ ਕੰਮ ਕਰਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Youth shot dead in Amritsar: ਅੰਮ੍ਰਿਤਸਰ: ਇਸਲਾਮਾਬਾਦ ਥਾਣੇ ਅਧੀਨ ਆਉਂਦੀ ਕੋਟ ਖਾਲਸਾ ਪੁਲੀਸ ਚੌਕੀ ਤੋਂ ਕਰੀਬ 50 ਕਦਮ ਦੀ ਦੂਰੀ ’ਤੇ ਵੀਰਵਾਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਰਾਤ ਕਰੀਬ 10:50 ਵਜੇ ਵਾਪਰੀ। ਮ੍ਰਿਤਕ ਦੀ ਪਛਾਣ 25 ਸਾਲਾ ਸਾਹਿਲ ਗਿੱਲ ਵਜੋਂ ਹੋਈ ਹੈ, ਜੋ ਜ਼ੋਮੈਟੋ ਡਿਲੀਵਰੀ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਸਾਹਿਲ ਨੂੰ ਉਸ ਦੇ ਘਰ ਤੋਂ ਕਰੀਬ 40 ਕਦਮ ਦੂਰ ਗੋਲੀ ਮਾਰੀ ਗਈ। ਗੋਲੀ ਉਸ ਦੀ ਛਾਤੀ ਨੇੜੇ ਲੱਗੀ। ਗੰਭੀਰ ਹਾਲਤ ਵਿੱਚ ਉਸ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਐਕਟਿਵਾ ’ਤੇ ਆਏ ਸਨ ਦੋ ਨੌਜਵਾਨ
ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਦੋ ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ ਇੱਕ ਗੋਲੀ ਸਾਹਿਲ ਨੂੰ ਲੱਗੀ। ਵਾਰਦਾਤ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸਾਹਿਲ ਦੇ ਪਿਤਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਘਰੋਂ ਸਬਜ਼ੀ ਲੈਣ ਲਈ ਗਿਆ ਸੀ। ਕਰੀਬ 10 ਮਿੰਟ ਬਾਅਦ ਮੁਹੱਲੇ ਦੇ ਲੋਕਾਂ ਨੇ ਘਰ ਆ ਕੇ ਦੱਸਿਆ ਕਿ ਸਾਹਿਲ ਨੂੰ ਗੋਲੀ ਮਾਰ ਦਿੱਤੀ ਗਈ ਹੈ। ਪਰਿਵਾਰ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਦੇਖਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ।

ਪਰਿਵਾਰ ਮੁਤਾਬਕ ਸਾਹਿਲ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦਾ 6 ਮਹੀਨੇ ਦਾ ਬੱਚਾ ਵੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ SHO ਸਮੇਤ ADCP ਪੱਧਰ ਦੇ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਕੀਤੀ। ਪੁਲੀਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ। ਵਾਰਦਾਤ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News