Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਫਾਜ਼ਿਲਕਾ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, Police ਦਾ Search Operation ਜਾਰੀ

ਫਾਜ਼ਿਲਕਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹੇ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਨੂੰ ਇਹ ਧਮਕੀ Email ਰਾਹੀਂ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸਕੂਲ ਖਾਲੀ ਕਰਵਾ ਦਿੱਤੇ ਗਏ। ਬੱਚਿਆਂ ਦੀਆਂ ਕਲਾਸਾਂ ਰੱਦ ਕਰਕੇ […]
By : Updated On: 18 Sep 2026 20:59:PM
ਫਾਜ਼ਿਲਕਾ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, Police ਦਾ Search Operation ਜਾਰੀ

ਫਾਜ਼ਿਲਕਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹੇ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਨੂੰ ਇਹ ਧਮਕੀ Email ਰਾਹੀਂ ਦਿੱਤੀ ਗਈ ਹੈ।

ਇਸ਼ਤਿਹਾਰ

ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸਕੂਲ ਖਾਲੀ ਕਰਵਾ ਦਿੱਤੇ ਗਏ। ਬੱਚਿਆਂ ਦੀਆਂ ਕਲਾਸਾਂ ਰੱਦ ਕਰਕੇ ਉਨ੍ਹਾਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਕੇ ਜਾਣ ਲਈ ਕਿਹਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ Police ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਸਕੂਲਾਂ ਵਿੱਚ Search Operation ਚਲਾਇਆ ਜਾ ਰਿਹਾ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਪੁਲਿਸ ਦੀ Cyber Cell Team ਵੀ ਸਰਗਰਮ ਹੋ ਗਈ ਹੈ। ਟੀਮ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਵਾਲੀ Email ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ।

ਫਿਲਹਾਲ ਪੁਲਿਸ ਵੱਲੋਂ Search Operation ਜਾਰੀ ਹੈ ਅਤੇ ਧਮਕੀ ਦੀ ਸੱਚਾਈ ਬਾਰੇ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News