Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਗ੍ਰਿਫ਼ਤਾਰੀ ਦੌਰਾਨ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਹਾਈਕੋਰਟ ਨੇ ਨਾਰਾਜ਼ਗੀ ਕੀਤੀ ਜ਼ਾਹਰ

High Court displeased over non-compliance with Supreme Court orders: ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰੀ ਦੌਰਾਨ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕੀਤੇ ਜਾਣ ’ਤੇ ਹਾਈਕੋਰਟ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਗ੍ਰਿਫ਼ਤਾਰੀਆਂ ਦੌਰਾਨ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ […]
Ranjit Singh
By : Updated On: 19 Sep 2026 08:18:AM
ਗ੍ਰਿਫ਼ਤਾਰੀ ਦੌਰਾਨ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਹਾਈਕੋਰਟ ਨੇ ਨਾਰਾਜ਼ਗੀ ਕੀਤੀ ਜ਼ਾਹਰ

High Court displeased over non-compliance with Supreme Court orders: ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰੀ ਦੌਰਾਨ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕੀਤੇ ਜਾਣ ’ਤੇ ਹਾਈਕੋਰਟ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਗ੍ਰਿਫ਼ਤਾਰੀਆਂ ਦੌਰਾਨ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਤਾੜਨਾ ਕੀਤੀ ਹੈ। ਅਦਾਲਤ ਨੇ ਕਿਹਾ ਕਿ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (SOP) ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ ਰਹਿਣੇ ਚਾਹੀਦੇ।

ਇਸ਼ਤਿਹਾਰ

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਅਦਾਲਤਾਂ ਵੱਲੋਂ ਵਾਰ-ਵਾਰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਪਾਲਣਾ ਕਾਗਜ਼ਾਂ ਅਤੇ ਹਲਫ਼ਨਾਮਿਆਂ ਤੱਕ ਹੀ ਸੀਮਿਤ ਦਿਖਾਈ ਦੇ ਰਹੀ ਹੈ। ਜ਼ਮੀਨੀ ਪੱਧਰ ’ਤੇ ਇਸ ਦਾ ਪ੍ਰਭਾਵ ਬਹੁਤ ਘੱਟ ਨਜ਼ਰ ਆ ਰਿਹਾ ਹੈ।

ਜਸਟਿਸ ਸੁਦੀਪਤੀ ਸ਼ਰਮਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਅਦਾਲਤਾਂ ਵੱਲੋਂ ਵਾਰ-ਵਾਰ ਜਾਰੀ ਕੀਤੀਆਂ ਗਈਆਂ ਵਿਸਥਾਰਪੂਰਵਕ ਹਦਾਇਤਾਂ ਦੀ ਪਾਲਣਾ ਸਿਰਫ਼ ਕਾਗਜ਼ਾਂ ’ਤੇ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਤੋਂ ਬਾਅਦ ਇੱਕ ਹਲਫ਼ਨਾਮੇ ਦਾਇਰ ਕੀਤੇ ਗਏ, ਪਰ ਜ਼ਮੀਨੀ ਪੱਧਰ ’ਤੇ ਬਹੁਤ ਘੱਟ ਕੰਮ ਹੋਇਆ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ਼ SOP ਨੂੰ ਰਿਕਾਰਡ ’ਤੇ ਰੱਖ ਦੇਣਾ ਇਸ ਗੱਲ ਦਾ ਸਬੂਤ ਨਹੀਂ ਹੈ ਕਿ ਇਨ੍ਹਾਂ ਦੀ ਅਸਲ ਵਿੱਚ ਪਾਲਣਾ ਵੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News