Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪਾਕਿਸਤਾਨ ਦੇ ਖੈਬਰ ’ਚ ਆਤਮਘਾਤੀ ਧਮਾਕਾ, ਮੌਤਾਂ ਦੀ ਗਿਣਤੀ ਵਧੀ, ਮ੍ਰਿਤਕਾਂ ‘ਚ 16 ਪੁਲਿਸ ਮੁਲਾਜ਼ਮ

Suicide blast in Pakistan’s Khyber; ਨਵੀਂ ਦਿੱਲੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਕੋਹਾਟ ਪੁਲਿਸ ਲਾਈਨਜ਼ ਵਿੱਚ ਸ਼ੁੱਕਰਵਾਰ ਨੂੰ ਹੋਏ ਆਤਮਘਾਤੀ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 16 ਪੁਲਿਸ ਮੁਲਾਜ਼ਮ ਦੱਸੇ ਜਾ ਰਹੇ ਹਨ। ਹਮਲੇ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ […]
Ranjit Singh
By : Updated On: 19 Sep 2026 08:25:AM
ਪਾਕਿਸਤਾਨ ਦੇ ਖੈਬਰ ’ਚ ਆਤਮਘਾਤੀ ਧਮਾਕਾ, ਮੌਤਾਂ ਦੀ ਗਿਣਤੀ ਵਧੀ, ਮ੍ਰਿਤਕਾਂ ‘ਚ 16 ਪੁਲਿਸ ਮੁਲਾਜ਼ਮ

Suicide blast in Pakistan’s Khyber; ਨਵੀਂ ਦਿੱਲੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਕੋਹਾਟ ਪੁਲਿਸ ਲਾਈਨਜ਼ ਵਿੱਚ ਸ਼ੁੱਕਰਵਾਰ ਨੂੰ ਹੋਏ ਆਤਮਘਾਤੀ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 16 ਪੁਲਿਸ ਮੁਲਾਜ਼ਮ ਦੱਸੇ ਜਾ ਰਹੇ ਹਨ। ਹਮਲੇ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਪੁਲਿਸ ਲਾਈਨਜ਼ ਵਿੱਚ ਸਥਿਤ ਮਸਜਿਦ ਵਿੱਚ ਨਮਾਜ਼ ਲਈ ਲੋਕ ਇਕੱਠੇ ਹੋ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆਈ ਇੱਕ ਜੀਪ ਵਿੱਚ ਸਵਾਰ ਹਮਲਾਵਰ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਮੌਜੂਦ ਮੁਲਜ਼ਮਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਹੋਏ ਧਮਾਕੇ ਵਿੱਚ ਪੁਲਿਸ ਲਾਈਨਜ਼ ਦੀ ਮਸਜਿਦ ਪੂਰੀ ਤਰ੍ਹਾਂ ਤਬਾਹ ਹੋ ਗਈ।

ਟੀਟੀਪੀ ਨਾਲ ਜੁੜੇ ਗਰੁੱਪ ਨੇ ਜ਼ਿੰਮੇਵਾਰੀ ਲਈ
ਰਿਪੋਰਟ ਮੁਤਾਬਕ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਜੁੜੇ ‘ਇੱਤੇਹਾਦ ਮੁਜਾਹਿਦੀਨ’ ਨੇ ਇਸ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਨੂੰ ਇਸ ਸਾਲ ਦਾ 25ਵਾਂ ਹਮਲਾ ਦੱਸਿਆ ਜਾ ਰਿਹਾ ਹੈ।

ਖੈਬਰ ਪਖਤੂਨਖਵਾ ਵਿੱਚ ਸਰਗਰਮ ਟੀਟੀਪੀ ਨਾਲ ਜੁੜੇ ਹਮਲਿਆਂ ਵਿੱਚ ਹੁਣ ਤੱਕ 156 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮੌਤ ਅਤੇ 500 ਤੋਂ ਵੱਧ ਦੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਇਸ ਸੂਬੇ ਵਿੱਚ ਟੀਟੀਪੀ ਸ਼ਰੀਆ ਕਾਨੂੰਨ ਲਾਗੂ ਕਰਨ ਦੀ ਮੰਗ ਕਰਦੀ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News