Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਦਿਲਜੀਤ ਦੋਸਾਂਝ ਨੂੰ ‘ਪਟਿਆਲਾ ਪੈੱਗ’ ਤੇ ‘5 ਤਾਰਾ ਠੇਕਾ’ ਨਾ ਗਾਉਣ ਦੀ ਅਪੀਲ, ਡਾ. ਪੰਡਿਤਰਾਓ ਧਰੇਨਵਰ ਨੇ ਲਿਖੀ ਖੁੱਲ੍ਹੀ ਚਿੱਠੀ

Appeal to Diljit Dosanjh not to sing ‘Patiala Peg’: ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 20 ਸਤੰਬਰ ਨੂੰ ਯੂ.ਕੇ. ਦੇ ਮੈਨਚੈਸਟਰ ਵਿੱਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਡਾ. ਪੰਡਿਤਰਾਓ ਧਰੇਨਵਰ ਵੱਲੋਂ ਉਨ੍ਹਾਂ ਨੂੰ ਖੁੱਲ੍ਹੀ ਚਿੱਠੀ ਲਿਖੀ ਗਈ ਹੈ। ਚਿੱਠੀ ਵਿੱਚ ਉਨ੍ਹਾਂ ਨੇ ‘ਔਰਾ ਵਰਲਡ ਟੂਰ’ ਦੌਰਾਨ ਸ਼ਰਾਬ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ […]
ਲੇਖਕ : ਪ੍ਰਕਾਸ਼ਿਤ: 
ਦਿਲਜੀਤ ਦੋਸਾਂਝ ਨੂੰ ‘ਪਟਿਆਲਾ ਪੈੱਗ’ ਤੇ ‘5 ਤਾਰਾ ਠੇਕਾ’ ਨਾ ਗਾਉਣ ਦੀ ਅਪੀਲ, ਡਾ. ਪੰਡਿਤਰਾਓ ਧਰੇਨਵਰ ਨੇ ਲਿਖੀ ਖੁੱਲ੍ਹੀ ਚਿੱਠੀ

Appeal to Diljit Dosanjh not to sing ‘Patiala Peg’: ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 20 ਸਤੰਬਰ ਨੂੰ ਯੂ.ਕੇ. ਦੇ ਮੈਨਚੈਸਟਰ ਵਿੱਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਡਾ. ਪੰਡਿਤਰਾਓ ਧਰੇਨਵਰ ਵੱਲੋਂ ਉਨ੍ਹਾਂ ਨੂੰ ਖੁੱਲ੍ਹੀ ਚਿੱਠੀ ਲਿਖੀ ਗਈ ਹੈ। ਚਿੱਠੀ ਵਿੱਚ ਉਨ੍ਹਾਂ ਨੇ ‘ਔਰਾ ਵਰਲਡ ਟੂਰ’ ਦੌਰਾਨ ਸ਼ਰਾਬ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਦੀ ਅਪੀਲ ਕੀਤੀ ਹੈ।

ਡਾ. ਧਰੇਨਵਰ ਨੇ ਖ਼ਾਸ ਤੌਰ ’ਤੇ ‘ਪਟਿਆਲਾ ਪੈੱਗ’, ‘5 ਤਾਰਾ ਠੇਕਾ’ ਅਤੇ ‘CASE – ਜੇਬ ਵਿੱਚੋਂ ਫੀਮ ਲੱਭੀ ਆ’ ਵਰਗੇ ਗੀਤਾਂ ਨੂੰ ਮੰਚ ’ਤੇ ਨਾ ਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਗੀਤ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ (NRI) ਬੱਚਿਆਂ ’ਤੇ ਗਲਤ ਪ੍ਰਭਾਵ ਪਾ ਸਕਦੇ ਹਨ।

ਚਿੱਠੀ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪਹਿਲਾਂ ਅਜਿਹੇ ਗੀਤਾਂ ਸਬੰਧੀ ਪ੍ਰਗਟ ਕੀਤੀ ਗਈ ਚਿੰਤਾ ਦਾ ਵੀ ਹਵਾਲਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਚੱਲ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਅਤੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਜ਼ਿਕਰ ਕੀਤਾ ਗਿਆ ਹੈ।

ਡਾ. ਧਰੇਨਵਰ ਨੇ ਕਿਹਾ ਕਿ ਅਜਿਹੇ ਸਮੇਂ ਮੰਚ ਤੋਂ ਨਸ਼ਿਆਂ ਨਾਲ ਸਬੰਧਤ ਗੀਤ ਪੇਸ਼ ਕਰਨ ਨਾਲ ਸਮਾਜ ਵਿੱਚ ਗਲਤ ਸੁਨੇਹਾ ਜਾ ਸਕਦਾ ਹੈ। ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗੀਤ ਖੁਦ ਮੰਚ ’ਤੇ ਨਾ ਗਾਉਣ। ਇਸ ਤੋਂ ਇਲਾਵਾ ਚਿੱਠੀ ਵਿੱਚ ਡਿਜੀਟਲ ਪਲੇਟਫਾਰਮਾਂ ਤੋਂ ਵੀ ਅਜਿਹੇ ਗੀਤ ਹਟਾਉਣ ਦੀ ਪਹਿਲ ਕਰਨ ਅਤੇ ਇਸ ਸਬੰਧੀ ਜਨਤਕ ਤੌਰ ’ਤੇ ਐਲਾਨ ਕਰਨ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News