Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਅੰਮ੍ਰਿਤਸਰ ‘ਚ ਡਰੋਨ ਰਾਹੀਂ ਆਈ ਹਥਿਆਰਾਂ ਦੀ ਖੇਪ ਫੜੀ, 5 ਪਿਸਟਲਾਂ ਸਮੇਤ 35 ਜਿੰਦਾ ਰਾਊਂਡ ਤੇ 2 ਡਰੋਨ ਮਿਲੇ

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਮੰਗਵਾਉਣ ਦੀ ਸੂਚਨਾ ‘ਤੇ ਕਾਰਵਾਈ ਕਰਦਿਆਂ 5 ਪਿਸਟਲ, ਮੈਗਜ਼ੀਨਾਂ ਸਮੇਤ 35 ਜਿੰਦਾ ਕਾਰਤੂਸ ਅਤੇ 2 ਡਰੋਨ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਫਿਲਹਾਲ ਕਿਸੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਮੁਤਾਬਕ ਏਐਸਆਈ ਰਸ਼ਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ […]
Jaspreet Singh
By : Updated On: 19 Sep 2026 16:51:PM
ਅੰਮ੍ਰਿਤਸਰ ‘ਚ ਡਰੋਨ ਰਾਹੀਂ ਆਈ ਹਥਿਆਰਾਂ ਦੀ ਖੇਪ ਫੜੀ, 5 ਪਿਸਟਲਾਂ ਸਮੇਤ 35 ਜਿੰਦਾ ਰਾਊਂਡ ਤੇ 2 ਡਰੋਨ ਮਿਲੇ

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਮੰਗਵਾਉਣ ਦੀ ਸੂਚਨਾ ‘ਤੇ ਕਾਰਵਾਈ ਕਰਦਿਆਂ 5 ਪਿਸਟਲ, ਮੈਗਜ਼ੀਨਾਂ ਸਮੇਤ 35 ਜਿੰਦਾ ਕਾਰਤੂਸ ਅਤੇ 2 ਡਰੋਨ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਫਿਲਹਾਲ ਕਿਸੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ਼ਤਿਹਾਰ

ਪੁਲਿਸ ਮੁਤਾਬਕ ਏਐਸਆਈ ਰਸ਼ਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਗਸ਼ਤ ਕਰ ਰਹੇ ਸਨ। ਟੀਮ ਅਟਾਰੀ ਇਲਾਕੇ ਦੇ ਟੀ-ਪੁਆਇੰਟ ਨੇੜੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਮੰਗਵਾਈ ਹੈ।

ਮੁਖ਼ਬਰ ਅਨੁਸਾਰ ਇਹ ਖੇਪ ਅਟਾਰੀ ਸਟੇਡੀਅਮ ਨੇੜੇ ਖੇਤਾਂ ਵਿੱਚ ਪਈ ਹੈ ਅਤੇ ਅਣਪਛਾਤਾ ਵਿਅਕਤੀ ਇਸ ਨੂੰ ਉਥੋਂ ਅੱਗੇ ਲਿਜਾਣ ਦੀ ਕੋਸ਼ਿਸ਼ ਵਿੱਚ ਹੈ। ਪੁਲਿਸ ਨੇ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਕਾਰਵਾਈ ਕੀਤੀ।

ਕਾਰਵਾਈ ਦੌਰਾਨ ਪੁਲਿਸ ਨੇ 5 ਪਿਸਟਲ, ਮੈਗਜ਼ੀਨਾਂ ਸਮੇਤ 35 ਜਿੰਦਾ ਰਾਊਂਡ ਅਤੇ 2 ਡਰੋਨ ਬਰਾਮਦ ਕੀਤੇ। ਮਾਮਲਾ 15 ਸਤੰਬਰ 2026 ਨੂੰ ਘਰਿੰਡਾ ਥਾਣੇ ਵਿੱਚ ਦਰਜ ਕੀਤਾ ਗਿਆ।

ਪੁਲਿਸ ਨੇ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਅਤੇ ਭਾਰਤੀ ਵਾਯੂਯਾਨ ਐਕਟ 2024 ਦੀਆਂ ਧਾਰਾਵਾਂ 25, 26 ਅਤੇ 29 ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਵਿੱਚ ਫਿਲਹਾਲ ਕਿਸੇ ਵਿਅਕਤੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ। ਜਾਂਚ ਅਧਿਕਾਰੀ ਏਐਸਆਈ ਰਸ਼ਪਾਲ ਸਿੰਘ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News