Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪੁਰਾਣੀ ਰੰਜਿਸ਼ ਕਾਰਨ ਬਜ਼ੁਰਗ ਮਹਿਲਾ ਦੀ ਇੱਟਾਂ ਮਾਰ ਕੇ ਹੱਤਿਆ, CCTV ‘ਚ ਕੈਦ ਵਾਰਦਾਤ

Amritsar Elderly Woman Murder; ਅੰਮ੍ਰਿਤਸਰ ਦੇ ਵੇਰਪਾਲ ਥਾਣਾ ਖੇਤਰ ਦੇ ਪਿੰਡ ਪੰਡੋਰੀ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬਜ਼ੁਰਗ ਮਹਿਲਾ ਦੀ ਇੱਟਾਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੇ ਦਿਨ ਦੀ ਦੱਸੀ ਜਾ ਰਹੀ ਹੈ ਅਤੇ ਵਾਰਦਾਤ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਵੀਰ ਕੌਰ […]
Jaspreet Singh
By : Updated On: 19 Sep 2026 17:29:PM
ਪੁਰਾਣੀ ਰੰਜਿਸ਼ ਕਾਰਨ ਬਜ਼ੁਰਗ ਮਹਿਲਾ ਦੀ ਇੱਟਾਂ ਮਾਰ ਕੇ ਹੱਤਿਆ, CCTV ‘ਚ ਕੈਦ ਵਾਰਦਾਤ

Amritsar Elderly Woman Murder; ਅੰਮ੍ਰਿਤਸਰ ਦੇ ਵੇਰਪਾਲ ਥਾਣਾ ਖੇਤਰ ਦੇ ਪਿੰਡ ਪੰਡੋਰੀ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬਜ਼ੁਰਗ ਮਹਿਲਾ ਦੀ ਇੱਟਾਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੇ ਦਿਨ ਦੀ ਦੱਸੀ ਜਾ ਰਹੀ ਹੈ ਅਤੇ ਵਾਰਦਾਤ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਵੀਰ ਕੌਰ ਵਜੋਂ ਹੋਈ ਹੈ।

ਇਸ਼ਤਿਹਾਰ

ਮ੍ਰਿਤਕਾ ਦੇ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਪੁਰਾਣੇ ਵਿਵਾਦ ਨਾਲ ਜੁੜੇ ਇੱਕ ਮਾਮਲੇ ਵਿੱਚ ਅਦਾਲਤ ਗਏ ਸਨ। ਇਸ ਮਾਮਲੇ ਵਿੱਚ ਉਨ੍ਹਾਂ ਦੀ ਬਜ਼ੁਰਗ ਮਾਂ ਵੀਰ ਕੌਰ ਦੀ ਗਵਾਹੀ ਹੋਣੀ ਸੀ। ਇਸੇ ਵਿਵਾਦ ਨੂੰ ਲੈ ਕੇ ਦੋਵੇਂ ਧਿਰਾਂ ਵਿਚਾਲੇ ਪਹਿਲਾਂ ਕਹਾਸੁਣੀ ਹੋਈ, ਜੋ ਬਾਅਦ ਵਿੱਚ ਵੱਡੇ ਝਗੜੇ ਵਿੱਚ ਬਦਲ ਗਈ।

ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਦੂਜੀ ਧਿਰ ਵੱਲੋਂ ਇੱਟਾਂ ਅਤੇ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ ਗਏ। ਸੁਖਦੇਵ ਸਿੰਘ ਮੁਤਾਬਕ ਪਰਿਵਾਰ ਦੇ ਹੋਰ ਮੈਂਬਰ ਘਰ ਤੋਂ ਬਾਹਰ ਭੱਜ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੇ, ਪਰ ਉਨ੍ਹਾਂ ਦੀ ਬਜ਼ੁਰਗ ਮਾਂ ਵੀਰ ਕੌਰ ਘਰ ਦੇ ਅੰਦਰ ਹੀ ਰਹਿ ਗਈ।

ਵਿਵਾਦ ਸ਼ਾਂਤ ਹੋਣ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਘਰ ਵਾਪਸ ਆਏ ਤਾਂ ਵੀਰ ਕੌਰ ਜ਼ਖਮੀ ਹਾਲਤ ਵਿੱਚ ਮਿਲੀ। ਮੌਕੇ ‘ਤੇ ਡਾਕਟਰ ਨੂੰ ਬੁਲਾਇਆ ਗਿਆ, ਜਿਸ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਦੂਜੀ ਧਿਰ ਦੇ ਪਰਿਵਾਰ ਦੀ ਇੱਕ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਹੋਰ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ CCTV ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News