ਆਪ ਅੱਜ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ, 2.68 ਲੱਖ ਵਰਕਰ ਘਰ-ਘਰ ਪਹੁੰਚਣਗੇ
AAP will launch a door-to-door campaign across Punjab ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਅੱਜ 20 ਸਤੰਬਰ ਤੋਂ ਰਾਜ ਪੱਧਰੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਨੁਸਾਰ ਇਸ ਅਭਿਆਨ ਤਹਿਤ 2,68,553 ਬੂਥ ਕਮੇਟੀ ਮੈਂਬਰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਲੋਕਾਂ ਨਾਲ ਗੱਲਬਾਤ ਕਰਨਗੇ।
ਇਸ ਅਭਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਧੂਰੀ ਵਿੱਚ ਘਰ-ਘਰ ਘਰ-ਘਰ ਪਹੁੰਚਣਗੇ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪਾਰਟੀ ਮੁਤਾਬਕ ਇਸ ਦੇ ਨਾਲ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾਵੇਗੀ। ਇਹ ਮੁਹਿੰਮ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣ ਦੀ ਕਵਾਇਦ ਦਾ ਹਿੱਸਾ ਹੈ। ਪੰਜਾਬ ਵਿੱਚ ਕੁੱਲ 25,332 ਪੋਲਿੰਗ ਬੂਥ ਹਨ ਅਤੇ ਪਾਰਟੀ ਵੱਲੋਂ ਬੂਥ ਕਮੇਟੀਆਂ ਰਾਹੀਂ ਲੋਕਾਂ ਤੱਕ ਪਹੁੰਚ ਕਰਨ ਦੀ ਯੋਜਨਾ ਹੈ।
