Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਸ਼ਹੀਦ ASI ਹਰਜੀਤ ਸਿੰਘ ਹੱਤਿਆਕਾਂਡ ਪੁਲਿਸ ਦੀ ਵੱਡੀ ਕਾਰਵਾਈ: ਐਨਕਾਊਂਟਰ ‘ਚ ਮੁੱਖ ਮੁਲਜ਼ਮ ਢੇਰ

Martyred ASI Harjit Singh murder case: ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਿਊਟੀ ਦੌਰਾਨ ਸ਼ਹੀਦ ਹੋਏ ASI ਹਰਜੀਤ ਸਿੰਘ ਦੇ ਹੱਤਿਆ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਟ੍ਰੇਸ ਕਰ ਲਿਆ। ASI ਹਰਜੀਤ ਸਿੰਘ ਦੀ 18 ਸਤੰਬਰ ਨੂੰ ਅੰਮ੍ਰਿਤਸਰ ਦੀ ਦਾਣਾ ਮੰਡੀ ਵਿੱਚ, ਥਾਣਾ ਗੇਟ ਹਕੀਮਾ ਅਧੀਨ ਇਲਾਕੇ ਵਿੱਚ ਡਿਊਟੀ ਦੌਰਾਨ ਹੱਤਿਆ […]
By : Updated On: 20 Sep 2026 10:40:AM
ਸ਼ਹੀਦ ASI ਹਰਜੀਤ ਸਿੰਘ ਹੱਤਿਆਕਾਂਡ ਪੁਲਿਸ ਦੀ ਵੱਡੀ ਕਾਰਵਾਈ: ਐਨਕਾਊਂਟਰ ‘ਚ ਮੁੱਖ ਮੁਲਜ਼ਮ ਢੇਰ

Martyred ASI Harjit Singh murder case: ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਿਊਟੀ ਦੌਰਾਨ ਸ਼ਹੀਦ ਹੋਏ ASI ਹਰਜੀਤ ਸਿੰਘ ਦੇ ਹੱਤਿਆ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਟ੍ਰੇਸ ਕਰ ਲਿਆ। ASI ਹਰਜੀਤ ਸਿੰਘ ਦੀ 18 ਸਤੰਬਰ ਨੂੰ ਅੰਮ੍ਰਿਤਸਰ ਦੀ ਦਾਣਾ ਮੰਡੀ ਵਿੱਚ, ਥਾਣਾ ਗੇਟ ਹਕੀਮਾ ਅਧੀਨ ਇਲਾਕੇ ਵਿੱਚ ਡਿਊਟੀ ਦੌਰਾਨ ਹੱਤਿਆ ਹੋਈ ਸੀ।

ਇਸ਼ਤਿਹਾਰ

ਪੁਲਿਸ ਮੁਤਾਬਕ FIR ਨੰਬਰ 281, ਮਿਤੀ 18 ਸਤੰਬਰ 2026 ਦੀ ਜਾਂਚ ਦੌਰਾਨ ਤਕਨੀਕੀ ਇਨਪੁਟ ਅਤੇ ਸਥਾਨਕ ਸੂਚਨਾਵਾਂ ਦੇ ਆਧਾਰ ’ਤੇ ਮੁਲਜ਼ਮ ਦੀਪਕ ਸਿੰਘ ਵਾਸੀ ਮੁਲੇਚੱਕ, ਅੰਮ੍ਰਿਤਸਰ ਦੀ ਪਛਾਣ ਕੀਤੀ ਗਈ ਅਤੇ ਉਸ ਨੂੰ ਟ੍ਰੇਸ ਕੀਤਾ ਗਿਆ।

ਪੁਲਿਸ ਵੱਲੋਂ ਚਲਾਏ ਗਏ ਆਪਰੇਸ਼ਨ ਦੌਰਾਨ ਮੁਲਜ਼ਮ ਨੇ ਨਾਕਾਬੰਦੀ ਵਾਲੀਆਂ ਥਾਵਾਂ ’ਤੇ ਪੁਲਿਸ ਟੀਮਾਂ ’ਤੇ ਗੋਲੀਬਾਰੀ ਕੀਤੀ। ਪੁਲਿਸ ਅਨੁਸਾਰ, ਸਵੈ-ਰੱਖਿਆ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਹੋਰ ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ।

ਪੁਲਿਸ ਨੇ ਕੀਤੀ ਬਰਾਮਦਗੀ
ਪੁਲਿਸ ਨੇ ਮੁਲਜ਼ਮ ਕੋਲੋਂ .30 ਬੋਰ ਪਿਸਤੌਲ, 2 ਮੈਗਜ਼ੀਨ, 8 ਜ਼ਿੰਦਾ ਕਾਰਤੂਸ, ਮੋਬਾਈਲ ਫੋਨ ਅਤੇ ਐਕਟਿਵਾ ਸਕੂਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਐਕਟਿਵਾ ਸਕੂਟਰ ਦੀ ਵਰਤੋਂ ਕਥਿਤ ਤੌਰ ’ਤੇ ਵਾਰਦਾਤ ਵਿੱਚ ਕੀਤੀ ਗਈ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News