Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਫਗਵਾੜਾ ’ਚ ਘਰ ‘ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਿਆ

Petrol-filled bottles set on fire: ਫਗਵਾੜਾ: ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਇੱਕ ਘਰ ’ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਘਰ ਨੂੰ ਨੁਕਸਾਨ ਪਹੁੰਚਿਆ ਹੈ। ਵਾਰਦਾਤ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ’ਤੇ ਕੁਝ ਵਿਅਕਤੀ ਘਰ ਨੂੰ ਨਿਸ਼ਾਨਾ ਬਣਾਉਂਦੇ […]
Ranjit Singh
By : Updated On: 20 Sep 2026 15:45:PM
ਫਗਵਾੜਾ ’ਚ ਘਰ ‘ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਿਆ

Petrol-filled bottles set on fire: ਫਗਵਾੜਾ: ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਇੱਕ ਘਰ ’ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਘਰ ਨੂੰ ਨੁਕਸਾਨ ਪਹੁੰਚਿਆ ਹੈ। ਵਾਰਦਾਤ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ’ਤੇ ਕੁਝ ਵਿਅਕਤੀ ਘਰ ਨੂੰ ਨਿਸ਼ਾਨਾ ਬਣਾਉਂਦੇ ਨਜ਼ਰ ਆ ਰਹੇ ਹਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਕੁਝ ਹਮਲਾਵਰਾਂ ਨੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਘਰ ਵੱਲ ਸੁੱਟਿਆ, ਜਿਸ ਕਾਰਨ ਘਰ ਵਿੱਚ ਅੱਗ ਲੱਗ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਦਾ ਮਾਹੌਲ ਬਣ ਗਿਆ।

ਪਰਿਵਾਰ ਵੱਲੋਂ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਸਾਹਮਣੇ ਆਈ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਘਟਨਾ ਪਿੱਛੇ ਕੀ ਕਾਰਨ ਸੀ ਅਤੇ ਇਸ ਮਾਮਲੇ ਵਿੱਚ ਕਿਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News