Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

7 ਸਾਲਾ ਬੱਚੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦੀ ਕੋਸ਼ਿਸ਼, ਲੋਕਾਂ ਨੇ ਬਜ਼ੁਰਗ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

Attempt to allegedly kidnap a 7-year-old girl: ਅੰਮ੍ਰਿਤਸਰ: ਗੇਟ ਹਕੀਮਾਂ ਇਲਾਕੇ ਦੇ ਗਿਲਵਾਲੀ ਗੇਟ ਨੇੜੇ ਭੱਦਰਕਾਲੀ ਮੰਦਰ ਵਿੱਚ ਮੱਥਾ ਟੇਕਣ ਆਈ 7 ਸਾਲਾ ਬੱਚੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਇੱਕ ਵਿਅਕਤੀ ਨੇ ਬੱਚੀ ਦੀ ਬਾਂਹ ਫੜ ਕੇ ਉਸ ਨੂੰ ਆਪਣੇ ਨਾਲ ਲਿਜਾਣ […]
Ranjit Singh
By : Updated On: 20 Sep 2026 15:57:PM
7 ਸਾਲਾ ਬੱਚੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦੀ ਕੋਸ਼ਿਸ਼, ਲੋਕਾਂ ਨੇ ਬਜ਼ੁਰਗ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

Attempt to allegedly kidnap a 7-year-old girl: ਅੰਮ੍ਰਿਤਸਰ: ਗੇਟ ਹਕੀਮਾਂ ਇਲਾਕੇ ਦੇ ਗਿਲਵਾਲੀ ਗੇਟ ਨੇੜੇ ਭੱਦਰਕਾਲੀ ਮੰਦਰ ਵਿੱਚ ਮੱਥਾ ਟੇਕਣ ਆਈ 7 ਸਾਲਾ ਬੱਚੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਇੱਕ ਵਿਅਕਤੀ ਨੇ ਬੱਚੀ ਦੀ ਬਾਂਹ ਫੜ ਕੇ ਉਸ ਨੂੰ ਆਪਣੇ ਨਾਲ ਲਿਜਾਣ ਅਤੇ ਬੋਰੀ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਮੁਤਾਬਕ ਬੱਚੀ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਕਥਿਤ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਇਸ਼ਤਿਹਾਰ

ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਹ ਮਾਮਲੇ ਦੀ ਸ਼ਿਕਾਇਤ ਲੈ ਕੇ ਕਾਫ਼ੀ ਸਮੇਂ ਤੱਕ ਥਾਣੇ ਦੇ ਬਾਹਰ ਖੜ੍ਹੇ ਰਹੇ, ਪਰ ਤੁਰੰਤ ਸੁਣਵਾਈ ਨਹੀਂ ਹੋਈ। ਉਨ੍ਹਾਂ ਪੁਲਿਸ ਤੋਂ ਬੱਚੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਇੱਕ ਸਥਾਨਕ ਆਗੂ ਨੇ ਦੱਸਿਆ ਕਿ ਦੋਵੇਂ ਧਿਰਾਂ ਇਲਾਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਵਿਚਕਾਰ ਕਿਸੇ ਪੁਰਾਣੀ ਰੰਜਿਸ਼ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਮੁਤਾਬਕ ਕਥਿਤ ਮੁਲਜ਼ਮ ਦੀ ਉਮਰ ਕਰੀਬ 72 ਤੋਂ 75 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਦੀ ਸਿਹਤ ਸਬੰਧੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਆਗੂ ਨੇ ਕਿਹਾ ਕਿ ਬੱਚੀ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ, ਪਰ ਘਟਨਾ ਦੀ ਅਸਲ ਸੱਚਾਈ ਪੁਲਿਸ ਦੀ ਨਿਰਪੱਖ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਜੇਕਰ ਜਾਂਚ ਵਿੱਚ ਬੱਚੀ ਨੂੰ ਅਗਵਾ ਕਰਨ ਜਾਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਸਾਬਤ ਹੁੰਦੀ ਹੈ ਤਾਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਫਿਲਹਾਲ ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਪੁਸ਼ਟੀ ਜਾਂ ਖੰਡਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News