Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਏਸ਼ਿਆਈ ਖੇਡਾਂ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਧਮਾਕੇਦਾਰ ਸ਼ੁਰੂਆਤ, ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games; India defeated Indonesia: ਜਾਪਾਨ: ਭਾਰਤੀ ਪੁਰਸ਼ ਹਾਕੀ ਟੀਮ ਨੇ 20ਵੀਆਂ ਏਸ਼ਿਆਈ ਖੇਡਾਂ ਵਿੱਚ ਆਪਣੇ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਪੂਲ-ਏ ਦੇ ਪਹਿਲੇ ਮੈਚ ਵਿੱਚ ਇੰਡੋਨੇਸ਼ੀਆ ਨੂੰ 13-1 ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਵਿੱਚ ਦਿਲਪ੍ਰੀਤ ਸਿੰਘ ਨੇ ਸਭ ਤੋਂ ਵੱਧ ਚਾਰ ਗੋਲ ਕੀਤੇ। ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ 18ਵੇਂ, 19ਵੇਂ, 37ਵੇਂ ਅਤੇ 49ਵੇਂ […]
Ranjit Singh
By : Published: 20 Sep 2026 16:27:PM
ਏਸ਼ਿਆਈ ਖੇਡਾਂ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਧਮਾਕੇਦਾਰ ਸ਼ੁਰੂਆਤ, ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games; India defeated Indonesia: ਜਾਪਾਨ: ਭਾਰਤੀ ਪੁਰਸ਼ ਹਾਕੀ ਟੀਮ ਨੇ 20ਵੀਆਂ ਏਸ਼ਿਆਈ ਖੇਡਾਂ ਵਿੱਚ ਆਪਣੇ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਪੂਲ-ਏ ਦੇ ਪਹਿਲੇ ਮੈਚ ਵਿੱਚ ਇੰਡੋਨੇਸ਼ੀਆ ਨੂੰ 13-1 ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਵਿੱਚ ਦਿਲਪ੍ਰੀਤ ਸਿੰਘ ਨੇ ਸਭ ਤੋਂ ਵੱਧ ਚਾਰ ਗੋਲ ਕੀਤੇ।

ਇਸ਼ਤਿਹਾਰ

ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ 18ਵੇਂ, 19ਵੇਂ, 37ਵੇਂ ਅਤੇ 49ਵੇਂ ਮਿੰਟ ਵਿੱਚ ਗੋਲ ਕੀਤੇ। ਸ਼ਿਲਾਨੰਦ ਲਾਕੜਾ ਨੇ 6ਵੇਂ ਅਤੇ 35ਵੇਂ ਮਿੰਟ ਵਿੱਚ, ਜਦਕਿ ਸੁਖਜੀਤ ਸਿੰਘ ਨੇ 38ਵੇਂ ਅਤੇ 48ਵੇਂ ਮਿੰਟ ਵਿੱਚ ਦੋ-ਦੋ ਗੋਲ ਕੀਤੇ।

ਇਸ ਤੋਂ ਇਲਾਵਾ ਅਭਿਸ਼ੇਕ ਨੇ 12ਵੇਂ, ਰਾਜਿੰਦਰ ਸਿੰਘ ਨੇ 19ਵੇਂ, ਮਨਦੀਪ ਸਿੰਘ ਨੇ 21ਵੇਂ, ਕਪਤਾਨ ਹਰਮਨਪ੍ਰੀਤ ਸਿੰਘ ਨੇ 28ਵੇਂ ਅਤੇ ਜੁਗਰਾਜ ਸਿੰਘ ਨੇ 47ਵੇਂ ਮਿੰਟ ਵਿੱਚ ਗੋਲ ਕੀਤਾ। ਇੰਡੋਨੇਸ਼ੀਆ ਵੱਲੋਂ ਇਕਲੌਤਾ ਗੋਲ ਕਪਤਾਨ ਔਲੀਆ ਅਲ ਅਰਧ ਨੇ 33ਵੇਂ ਮਿੰਟ ਵਿੱਚ ਕੀਤਾ।

ਪਹਿਲੇ ਹਾਫ਼ ’ਚ ਭਾਰਤ ਦੀ 7-0 ਦੀ ਬੜ੍ਹਤ
ਭਾਰਤ ਨੇ ਮੈਚ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਖੇਡ ਦਿਖਾਈ। ਛੇਵੇਂ ਮਿੰਟ ਵਿੱਚ ਹਰਮਨਪ੍ਰੀਤ ਸਿੰਘ ਦੇ ਡ੍ਰੈਗ-ਫਲਿਕ ਤੋਂ ਮਿਲੇ ਰਿਬਾਊਂਡ ’ਤੇ ਸ਼ਿਲਾਨੰਦ ਲਾਕੜਾ ਨੇ ਗੋਲ ਕਰਕੇ ਭਾਰਤ ਦਾ ਖਾਤਾ ਖੋਲ੍ਹਿਆ। 12ਵੇਂ ਮਿੰਟ ਵਿੱਚ ਅਭਿਸ਼ੇਕ ਨੇ ਰਿਬਾਊਂਡ ’ਤੇ ਦੂਜਾ ਗੋਲ ਕੀਤਾ।

ਇਸ ਤੋਂ ਬਾਅਦ ਦਿਲਪ੍ਰੀਤ ਸਿੰਘ ਨੇ 18ਵੇਂ ਅਤੇ 19ਵੇਂ ਮਿੰਟ ਵਿੱਚ ਲਗਾਤਾਰ ਦੋ ਗੋਲ ਕੀਤੇ। ਰਾਜਿੰਦਰ ਸਿੰਘ ਅਤੇ ਮਨਦੀਪ ਸਿੰਘ ਨੇ ਵੀ ਗੋਲ ਕੀਤੇ, ਜਦਕਿ ਹਰਮਨਪ੍ਰੀਤ ਸਿੰਘ ਨੇ 28ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਦਿੱਤਾ। ਪਹਿਲੇ ਹਾਫ਼ ਦੀ ਸਮਾਪਤੀ ਤੱਕ ਭਾਰਤ 7-0 ਨਾਲ ਅੱਗੇ ਸੀ।

ਦੂਜੇ ਹਾਫ਼ ਵਿੱਚ ਇੰਡੋਨੇਸ਼ੀਆ ਨੇ 33ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਇੱਕ ਗੋਲ ਕੀਤਾ, ਪਰ ਇਸ ਤੋਂ ਬਾਅਦ ਭਾਰਤ ਨੇ ਮੁੜ ਹਮਲਾਵਰ ਰੁਖ਼ ਅਪਣਾਇਆ। ਸ਼ਿਲਾਨੰਦ ਨੇ ਆਪਣਾ ਦੂਜਾ ਗੋਲ ਕੀਤਾ, ਦਿਲਪ੍ਰੀਤ ਨੇ ਹੈਟ੍ਰਿਕ ਪੂਰੀ ਕੀਤੀ ਅਤੇ ਸੁਖਜੀਤ ਸਿੰਘ ਨੇ ਵੀ ਗੋਲ ਕਰਕੇ ਭਾਰਤ ਦੀ ਬੜ੍ਹਤ ਹੋਰ ਵਧਾ ਦਿੱਤੀ।

ਆਖਰੀ ਕੁਆਰਟਰ ਵਿੱਚ ਜੁਗਰਾਜ ਸਿੰਘ ਨੇ ਪੈਨਲਟੀ ਕਾਰਨਰ ਤੋਂ ਗੋਲ ਕੀਤਾ। ਇਸ ਤੋਂ ਬਾਅਦ ਸੁਖਜੀਤ ਨੇ ਆਪਣਾ ਦੂਜਾ ਅਤੇ ਦਿਲਪ੍ਰੀਤ ਨੇ 49ਵੇਂ ਮਿੰਟ ਵਿੱਚ ਚੌਥਾ ਗੋਲ ਕਰਕੇ ਭਾਰਤ ਨੂੰ 13-1 ਦੀ ਵੱਡੀ ਜਿੱਤ ਦਿਵਾਈ।

ਭਾਰਤੀ ਟੀਮ ਹੁਣ ਆਪਣਾ ਅਗਲਾ ਪੂਲ-ਏ ਮੈਚ 22 ਸਤੰਬਰ ਨੂੰ ਸ੍ਰੀਲੰਕਾ ਖ਼ਿਲਾਫ਼ ਖੇਡੇਗੀ।

Read Latest News and Breaking News at Daily Post TV, Browse for more News

Ad
Ad

Punjab District News