Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ’ਤੇ

Agriculture Minister Shivraj Chouhan on Punjab visit: ਬਠਿੰਡਾ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ 21 ਸਤੰਬਰ ਨੂੰ ਇੱਕ ਦਿਨਾ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਕਿਸਾਨਾਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ। ਸ਼ਿਵਰਾਜ ਸਿੰਘ ਚੌਹਾਨ ਸਵੇਰੇ 9:20 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ […]
Ranjit Singh
By : Updated On: 21 Sep 2026 07:21:AM
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ’ਤੇ
  • ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦਘਾਟਨ ਕਰਕੇ ਯਾਤਰਾ ਵਿੱਚ ਹੋਣਗੇ ਸ਼ਾਮਲ

Agriculture Minister Shivraj Chouhan on Punjab visit: ਬਠਿੰਡਾ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ 21 ਸਤੰਬਰ ਨੂੰ ਇੱਕ ਦਿਨਾ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਕਿਸਾਨਾਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।

ਇਸ਼ਤਿਹਾਰ

ਸ਼ਿਵਰਾਜ ਸਿੰਘ ਚੌਹਾਨ ਸਵੇਰੇ 9:20 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣਗੇ। ਇਸ ਤੋਂ ਬਾਅਦ ਸਵੇਰੇ 10 ਵਜੇ ਰਵਿਦਾਸੀਆ ਚੌਕ, ਤਲਵੰਡੀ ਸਾਬੋ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦਘਾਟਨ ਕਰਕੇ ਯਾਤਰਾ ਵਿੱਚ ਸ਼ਾਮਲ ਹੋਣਗੇ।

ਕੇਂਦਰੀ ਮੰਤਰੀ ਦੁਪਹਿਰ 12 ਵਜੇ ਮੈਸਰਖਾਨਾ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਦੁਪਹਿਰ 1:15 ਵਜੇ ਗੁਰਦੁਆਰਾ ਤਿਤਰਸਰ ਸਾਹਿਬ ਵਿਖੇ ਲੰਗਰ ਵਿੱਚ ਸ਼ਾਮਲ ਹੋਣਗੇ।

ਦੁਪਹਿਰ 2:30 ਵਜੇ ਸ਼ਿਵਰਾਜ ਸਿੰਘ ਚੌਹਾਨ ਬਠਿੰਡਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਅਤੇ ਐੱਸਐੱਚਜੀਜ਼ (ਸਵੈ-ਸਹਾਇਤਾ ਸਮੂਹਾਂ) ਦੀਆਂ ਦੀਦੀਆਂ ਨਾਲ ਸੰਵਾਦ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News