Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

12 ਸਾਲਾ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਫਾਹੇ ਨਾਲ ਲਟਕਦੀ ਮਿਲੀ ਲਾਸ਼

12-year-old child dies under suspicious circumstances: ਅੰਮ੍ਰਿਤਸਰ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਇਲਾਕੇ ਦੇ ਫੇਜ਼ਪੁਰਾ ਵਿੱਚ 12 ਸਾਲਾ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਿਸ਼ਨ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਬੱਚਾ ਆਪਣੇ ਘਰ ਦੀ ਉੱਪਰਲੀ ਮੰਜ਼ਿਲ ‘ਤੇ ਲਟਕਿਆ ਹੋਇਆ ਮਿਲਿਆ, ਉਸ ਨੇ ਚੁੰਨੀ ਨਾਲ ਫਾਹਾ ਲਿਆ ਹੋਇਆ ਸੀ। ਮ੍ਰਿਤਕ ਦੇ […]
Ranjit Singh
By : Updated On: 21 Sep 2026 07:50:AM
12 ਸਾਲਾ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਫਾਹੇ ਨਾਲ ਲਟਕਦੀ ਮਿਲੀ ਲਾਸ਼

12-year-old child dies under suspicious circumstances: ਅੰਮ੍ਰਿਤਸਰ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਇਲਾਕੇ ਦੇ ਫੇਜ਼ਪੁਰਾ ਵਿੱਚ 12 ਸਾਲਾ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਿਸ਼ਨ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਬੱਚਾ ਆਪਣੇ ਘਰ ਦੀ ਉੱਪਰਲੀ ਮੰਜ਼ਿਲ ‘ਤੇ ਲਟਕਿਆ ਹੋਇਆ ਮਿਲਿਆ, ਉਸ ਨੇ ਚੁੰਨੀ ਨਾਲ ਫਾਹਾ ਲਿਆ ਹੋਇਆ ਸੀ। ਮ੍ਰਿਤਕ ਦੇ ਪਿਤਾ ਅਸ਼ੋਕ ਪਾਲ ਨੇ ਦੱਸਿਆ ਕਿ ਉਹ ਫਤਿਹਗੜ੍ਹ ਚੂੜੀਆਂ ਰੋਡ ’ਤੇ ਰਹਿੰਦੇ ਹਨ ਅਤੇ ਇੱਕ ਦੁਕਾਨ ’ਤੇ ਕੰਮ ਕਰਦੇ ਹਨ। ਉਹ ਰੋਜ਼ ਦੁਪਹਿਰ ਕਰੀਬ 12 ਵਜੇ ਕੰਮ ’ਤੇ ਜਾਂਦੇ ਹਨ ਅਤੇ ਰਾਤ ਨੂੰ ਵਾਪਸ ਆਉਂਦੇ ਹਨ। ਕਿਸ਼ਨ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ।

ਇਸ਼ਤਿਹਾਰ

ਉਸਦੇ ਪਿਤਾ ਦੇ ਅਨੁਸਾਰ, ਕਿਸ਼ਨ ਲਗਭਗ 12 ਸਾਲ ਦਾ ਸੀ ਅਤੇ ਉਸ ਦਾ ਕੱਦ ਵੀ ਛੋਟਾ ਸੀ। ਇਸ ਲਈ, ਉਹ ਇਸ ਗੱਲ ਤੋਂ ਹੈਰਾਨ ਹਨ ਕਿ ਉਸਨੇ ਇੰਨਾ ਸਖ਼ਤ ਕਦਮ ਕਿਉਂ ਚੁੱਕਿਆ। ਪਰਿਵਾਰ ਨੂੰ ਇਹ ਵੀ ਯਕੀਨ ਨਹੀਂ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕੋਈ ਹੋਰ ਕਾਰਨ। ਪਿਤਾ ਨੇ ਦੱਸਿਆ ਕਿ ਕਿਸ਼ਨ ਕਦੇ-ਕਦੇ ਆਪਣੀ ਮਰਜ਼ੀ ਨਾਲ ਸਕੂਲ ਜਾਂਦਾ ਸੀ। ਪੜ੍ਹਾਈ ਨੂੰ ਲੈ ਕੇ ਪਰਿਵਾਰ ਵੱਲੋਂ ਉਸ ਨੂੰ ਕਦੇ ਡਾਂਟ ਨਹੀਂ ਪਈ। ਉਨ੍ਹਾਂ ਕਿਸੇ ਤਰ੍ਹਾਂ ਦੀ ਰੰਜਿਸ਼ ਜਾਂ ਵਿਵਾਦ ਤੋਂ ਵੀ ਇਨਕਾਰ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪਿਛਲੇ ਦੋ-ਤਿੰਨ ਸਾਲਾਂ ਦੌਰਾਨ ਕਿਸੇ ਨਾਲ ਕੋਈ ਲੜਾਈ ਜਾਂ ਵਿਵਾਦ ਨਹੀਂ ਹੋਇਆ।

ਘਟਨਾ ਤੋਂ ਬਾਅਦ ਪਰਿਵਾਰ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਜਾਂਚ ਤੋਂ ਬਾਅਦ ਹੀ 12 ਸਾਲਾ ਕਿਸ਼ਨ ਦੀ ਮੌਤ ਦੇ ਅਸਲ ਕਾਰਨਾਂ ਅਤੇ ਹਾਲਾਤਾਂ ਬਾਰੇ ਸਪੱਸ਼ਟਤਾ ਮਿਲ ਸਕੇਗੀ। ਉਨ੍ਹਾਂ ਪੁਲਿਸ ਨੂੰ ਹਰ ਪਹਿਲੂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਅਪੀਲ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News