Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਘਰ ਦੇ ਬਾਹਰ ਸੈਰ ਕਰ ਰਹੇ 35 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead: ਬਟਾਲਾ (ਪਰਮਵੀਰ ਰਿਸ਼ੀ) – ਬਟਾਲਾ ਦੇ ਨੇੜਲੇ ਪਿੰਡ ਮੱਲਿਆਂਵਾਲ ਵਿੱਚ ਐਤਵਾਰ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ 35 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਨੌਜਵਾਨ ਦੇ ਸਿਰ ਵਿੱਚ ਲੱਗੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲੈ […]
Ranjit Singh
By : Updated On: 21 Sep 2026 08:49:AM
ਘਰ ਦੇ ਬਾਹਰ ਸੈਰ ਕਰ ਰਹੇ 35 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead: ਬਟਾਲਾ (ਪਰਮਵੀਰ ਰਿਸ਼ੀ) – ਬਟਾਲਾ ਦੇ ਨੇੜਲੇ ਪਿੰਡ ਮੱਲਿਆਂਵਾਲ ਵਿੱਚ ਐਤਵਾਰ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ 35 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਨੌਜਵਾਨ ਦੇ ਸਿਰ ਵਿੱਚ ਲੱਗੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ ਵਜੋਂ ਹੋਈ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀ ਪੈਦਲ ਉਸ ਕੋਲ ਆਏ ਅਤੇ ਉਸ ਨਾਲ ਗੱਲਬਾਤ ਕਰਨ ਲੱਗੇ। ਪਰਿਵਾਰ ਮੁਤਾਬਕ ਗੱਲਬਾਤ ਦੌਰਾਨ ਤਕਰਾਰ ਹੋ ਗਈ, ਜਿਸ ਤੋਂ ਬਾਅਦ ਫਲਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਸਿਰ ਵਿੱਚ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਨੇ ਦੱਸਿਆ ਕਿ ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਕਰੀਬ ਇੱਕ ਮਹੀਨਾ ਪਹਿਲਾਂ ਹੀ ਉਸ ਦੇ ਪਿਤਾ ਦੀ ਮੌਤ ਹੋਈ ਸੀ। ਹੁਣ ਨੌਜਵਾਨ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਸ਼ਰੀਕੇ ਦੇ ਵਿਵਾਦ ਨੂੰ ਲੈ ਕੇ ਦੋਵਾਂ ਪੱਖਾਂ ਵਿਚਾਲੇ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਇਸ ਤੋਂ ਇਲਾਵਾ ਕੰਬਾਈਨ ਦੇ ਕੰਮ ਨੂੰ ਲੈ ਕੇ ਵੀ ਤਣਾਅ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪਰਿਵਾਰ ਨੇ ਇਸੇ ਰੰਜਿਸ਼ ਨੂੰ ਕਤਲ ਦੀ ਘਟਨਾ ਨਾਲ ਜੋੜਿਆ ਹੈ।

ਉੱਧਰ ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇਹ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਫਿਲਹਾਲ ਪਿੰਡ ਮੱਲਿਆਂਵਾਲ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਕਤਲ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News