Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਸੰਗਰੂਰ DC ਦਫ਼ਤਰ ਪਹੁੰਚੇ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼

Man swallowed poisonous substance at DC office: ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਅਧੀਨ ਪਿੰਡ ਨਮੋਲ ਵਿੱਚ ਨਸ਼ੇ ਦੀ ਕਥਿਤ ਵਿਕਰੀ ’ਤੇ ਰੋਕ ਨਾ ਲੱਗਣ ਦੇ ਰੋਸ ਵਜੋਂ ਇੱਕ ਵਿਅਕਤੀ ਵੱਲੋਂ ਸੰਗਰੂਰ ਦੇ ਡੀਸੀ ਦਫ਼ਤਰ ਵਿੱਚ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਪਛਾਣ ਜਗਸੀਰ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਸ […]
Ranjit Singh
By : Updated On: 21 Sep 2026 09:10:AM
ਸੰਗਰੂਰ DC ਦਫ਼ਤਰ ਪਹੁੰਚੇ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼

Man swallowed poisonous substance at DC office: ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਅਧੀਨ ਪਿੰਡ ਨਮੋਲ ਵਿੱਚ ਨਸ਼ੇ ਦੀ ਕਥਿਤ ਵਿਕਰੀ ’ਤੇ ਰੋਕ ਨਾ ਲੱਗਣ ਦੇ ਰੋਸ ਵਜੋਂ ਇੱਕ ਵਿਅਕਤੀ ਵੱਲੋਂ ਸੰਗਰੂਰ ਦੇ ਡੀਸੀ ਦਫ਼ਤਰ ਵਿੱਚ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਪਛਾਣ ਜਗਸੀਰ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਸ ਨੂੰ ਇਲਾਜ ਲਈ ਪਹਿਲਾਂ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਸ਼ਤਿਹਾਰ

ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕਥਿਤ ਤੌਰ ’ਤੇ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਉਨ੍ਹਾਂ ਮੁਤਾਬਕ ਇਸ ਸਬੰਧੀ ਸਰਪੰਚ ਅਤੇ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ, ਪਰ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ।

ਜਗਸੀਰ ਸਿੰਘ ਦੇ ਨਾਲ ਡੀਸੀ ਦਫ਼ਤਰ ਪਹੁੰਚੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਪਿੰਡ ਵਿੱਚ ਨਸ਼ੇ ਦੀ ਕਥਿਤ ਵਿਕਰੀ ਦੀ ਸ਼ਿਕਾਇਤ ਲੈ ਕੇ ਪ੍ਰਸ਼ਾਸਨ ਕੋਲ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਪਤਾ ਨਹੀਂ ਲੱਗਾ ਕਿ ਜਗਸੀਰ ਸਿੰਘ ਨੇ ਕਦੋਂ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਸ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਮਨਜਿੰਦਰ ਸਿੰਘ ਮੁਤਾਬਕ ਜਗਸੀਰ ਸਿੰਘ ਨੇ ਸਲਫਾਸ ਖਾਣ ਦੀ ਗੱਲ ਕਹੀ ਹੈ। ਹਾਲਾਂਕਿ ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਜਗਸੀਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲੀ ਸੀ ਅਤੇ ਡਾਕਟਰੀ ਜਾਂਚ ਦੌਰਾਨ ਫਰਨੈਲ ਪੀਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ।

ਘਟਨਾ ਦੀ ਸੂਚਨਾ ਮਿਲਣ ’ਤੇ ਸੰਗਰੂਰ ਸਿਟੀ ਦੇ ਐਸਐਚਓ ਮਨਪ੍ਰੀਤ ਸਿੰਘ ਵੀ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਮਾਮਲੇ ਸਬੰਧੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਤਫ਼ਤੀਸ਼ ਤੋਂ ਬਾਅਦ ਹੀ ਇਸ ਬਾਰੇ ਕੋਈ ਜਾਣਕਾਰੀ ਦਿੱਤੀ ਜਾ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News