ਏਸ਼ੀਅਨ ਗੇਮਜ਼ ‘ਚ ਸੁਚਿਕਾ ਨੇ ਭਾਰਤ ਲਈ ਜਿੱਤਿਆ ਤਗਮਾ
Suchika won medal for India in Asian Games: ਨਵੀਂ ਦਿੱਲੀ: ਏਸ਼ੀਅਨ ਗੇਮਜ਼ 2026 ਵਿੱਚ ਭਾਰਤ ਨੇ ਚੌਥਾ ਤਮਗਾ ਆਪਣੇ ਨਾਮ ਕਰ ਲਿਆ ਹੈ। ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਣ ਤੋਂ ਬਾਅਦ ਮਿਕਸਡ ਮਾਰਸ਼ਲ ਆਰਟਸ ਵਿੱਚ ਸੁਚਿਕਾ ਨੇ ਕਾਂਸੀ ਦਾ ਤਮਗਾ ਜਿੱਤ ਕੇ ਭਾਰਤ ਦੇ ਤਮਗਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ […]
By :
Ranjit Singh
Updated On: 21 Sep 2026 09:44:AM
Suchika won medal for India in Asian Games: ਨਵੀਂ ਦਿੱਲੀ: ਏਸ਼ੀਅਨ ਗੇਮਜ਼ 2026 ਵਿੱਚ ਭਾਰਤ ਨੇ ਚੌਥਾ ਤਮਗਾ ਆਪਣੇ ਨਾਮ ਕਰ ਲਿਆ ਹੈ। ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਣ ਤੋਂ ਬਾਅਦ ਮਿਕਸਡ ਮਾਰਸ਼ਲ ਆਰਟਸ ਵਿੱਚ ਸੁਚਿਕਾ ਨੇ ਕਾਂਸੀ ਦਾ ਤਮਗਾ ਜਿੱਤ ਕੇ ਭਾਰਤ ਦੇ ਤਮਗਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਏਸ਼ੀਅਨ ਗੇਮਜ਼ ਵਿੱਚ ਭਾਰਤ ਦੇ ਤਮਗਿਆਂ ਦੀ ਗਿਣਤੀ 4 ਹੋ ਗਈ ਹੈ।
ਇਸ ਤੋਂ ਪਹਿਲਾਂ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਪਾਰਥ ਮਾਨੇ, ਰੁਦਰਾਕਸ਼ ਪਾਟਿਲ ਅਤੇ ਹਿਮਾਂਸ਼ੂ ਢਿਲੋਂ 1890.1 ਦੇ ਸਕੋਰ ਨਾਲ ਦੂਜੇ ਸਥਾਨ ‘ਤੇ ਰਹੇ।
