Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਆਉਣ ਲੱਗੇ ਸਾਹਮਣੇ ਆਏ

Stubble burning cases in Punjab: ਬਠਿੰਡਾ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਮੌਜੂਦਾ ਸੀਜ਼ਨ ਦੌਰਾਨ ਦੇ ਸ਼ੁਰੂ ਹੋਣ ਦੌਰਾਨ ਹੀ ਪਰਾਲੀ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਐਤਵਾਰ 20 ਸਤੰਬਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 8 ਮਾਮਲੇ ਦਰਜ ਕੀਤੇ ਗਏ, ਜੋ ਇਸ ਸੀਜ਼ਨ ਵਿੱਚ ਇੱਕ ਦਿਨ ਦੌਰਾਨ ਸਾਹਮਣੇ ਆਏ ਸਭ ਤੋਂ ਵੱਧ ਮਾਮਲੇ ਹਨ। […]
Ranjit Singh
By : Updated On: 21 Sep 2026 12:49:PM
ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਆਉਣ ਲੱਗੇ ਸਾਹਮਣੇ ਆਏ
  • ਅੰਮ੍ਰਿਤਸਰ ’ਚ ਸਭ ਤੋਂ ਵੱਧ 7 ਮਾਮਲੇ, ਚਾਰ ਮਾਮਲਿਆਂ ’ਚ 20 ਹਜ਼ਾਰ ਰੁਪਏ ਵਾਤਾਵਰਣ ਮੁਆਵਜ਼ਾ

Stubble burning cases in Punjab: ਬਠਿੰਡਾ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਮੌਜੂਦਾ ਸੀਜ਼ਨ ਦੌਰਾਨ ਦੇ ਸ਼ੁਰੂ ਹੋਣ ਦੌਰਾਨ ਹੀ ਪਰਾਲੀ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਐਤਵਾਰ 20 ਸਤੰਬਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 8 ਮਾਮਲੇ ਦਰਜ ਕੀਤੇ ਗਏ, ਜੋ ਇਸ ਸੀਜ਼ਨ ਵਿੱਚ ਇੱਕ ਦਿਨ ਦੌਰਾਨ ਸਾਹਮਣੇ ਆਏ ਸਭ ਤੋਂ ਵੱਧ ਮਾਮਲੇ ਹਨ। ਇਸ ਨਾਲ 15 ਤੋਂ 20 ਸਤੰਬਰ ਤੱਕ ਛੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ 15 ਹੋ ਗਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 7 ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 4, ਤਰਨ ਤਾਰਨ ਵਿੱਚ 2 ਅਤੇ ਹੁਸ਼ਿਆਰਪੁਰ ਤੇ ਐੱਸਬੀਐੱਸ ਨਗਰ ਵਿੱਚ 1-1 ਮਾਮਲਾ ਸਾਹਮਣੇ ਆਇਆ।

ਇਸ਼ਤਿਹਾਰ

ਪਰਾਲੀ ਸਾੜਨ ਦੇ ਮਾਮਲੇ ਵਧਣ ਦੇ ਨਾਲ ਪ੍ਰਸ਼ਾਸਨ ਵੱਲੋਂ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਚਾਰ ਮਾਮਲਿਆਂ ਵਿੱਚ 20-20 ਹਜ਼ਾਰ ਰੁਪਏ ਵਾਤਾਵਰਣ ਮੁਆਵਜ਼ਾ ਲਾਇਆ ਗਿਆ, ਜਿਸ ਵਿੱਚੋਂ 5 ਹਜ਼ਾਰ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਚਾਰ ਮਾਮਲਿਆਂ ਵਿੱਚ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚਾਰ ਨੋਡਲ ਅਤੇ ਨਿਗਰਾਨ ਅਧਿਕਾਰੀਆਂ ਨੂੰ ਚੇਤਾਵਨੀ/ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੇ 15 ਸਤੰਬਰ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਦੀ ਰਿਕਾਰਡਿੰਗ ਸ਼ੁਰੂ ਕੀਤੀ ਸੀ। ਪਹਿਲੇ ਦਿਨ 2 ਮਾਮਲੇ ਦਰਜ ਹੋਏ, ਜਦਕਿ 16 ਸਤੰਬਰ ਨੂੰ 3 ਮਾਮਲੇ ਸਾਹਮਣੇ ਆਏ। 17 ਸਤੰਬਰ ਨੂੰ ਕੋਈ ਮਾਮਲਾ ਦਰਜ ਨਹੀਂ ਹੋਇਆ। ਇਸ ਤੋਂ ਬਾਅਦ 18 ਅਤੇ 19 ਸਤੰਬਰ ਨੂੰ 1-1 ਮਾਮਲਾ ਦਰਜ ਕੀਤਾ ਗਿਆ।

ਹਾਲਾਂਕਿ ਇਸ ਸੀਜ਼ਨ ਦੀ ਸ਼ੁਰੂਆਤ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ, ਪਰ 2025 ਵਿੱਚ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਦਰਜ ਕੀਤੀ ਗਈ ਸੀ। ਪੰਜਾਬ ਵਿੱਚ 2025 ਦੌਰਾਨ ਕੁੱਲ 5,114 ਮਾਮਲੇ ਸਾਹਮਣੇ ਆਏ ਸਨ, ਜਦਕਿ 2024 ਵਿੱਚ ਇਹ ਗਿਣਤੀ 10,909 ਸੀ।

Read Latest News and Breaking News at Daily Post TV, Browse for more News

Ad
Ad

Punjab District News