Journalism Of Hope

ਦਿੱਲੀ ਹਾਈ ਕੋਰਟ ਨੂੰ ਮਿਲੇ 7 ਨਵੇਂ ਜੱਜ, ਗਿਣਤੀ 50 ਹੋਈ

Delhi High Court gets 7 new judges: ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਵਿੱਚ ਸੋਮਵਾਰ ਨੂੰ 7 ਨਵੇਂ ਨਿਆਂਇਕ ਅਧਿਕਾਰੀਆਂ ਨੇ ਜੱਜ ਵਜੋਂ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਹਾਈ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ ਵਧ ਕੇ 50 ਹੋ ਗਈ ਹੈ। ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੇ ਕੁੱਲ 60 ਮਨਜ਼ੂਰਸ਼ੁਦਾ ਅਹੁਦੇ […]
By : Updated On: 22 Sep 2026 08:28:AM
ਦਿੱਲੀ ਹਾਈ ਕੋਰਟ ਨੂੰ ਮਿਲੇ 7 ਨਵੇਂ ਜੱਜ, ਗਿਣਤੀ 50 ਹੋਈ
Delhi High Court
  • ਹਾਲੇ ਵੀ 10 ਅਹੁਦੇ ਖਾਲੀ

Delhi High Court gets 7 new judges: ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਵਿੱਚ ਸੋਮਵਾਰ ਨੂੰ 7 ਨਵੇਂ ਨਿਆਂਇਕ ਅਧਿਕਾਰੀਆਂ ਨੇ ਜੱਜ ਵਜੋਂ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਹਾਈ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ ਵਧ ਕੇ 50 ਹੋ ਗਈ ਹੈ। ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੇ ਕੁੱਲ 60 ਮਨਜ਼ੂਰਸ਼ੁਦਾ ਅਹੁਦੇ ਹਨ। ਇਸ ਤਰ੍ਹਾਂ ਹਾਲੇ ਵੀ 10 ਅਹੁਦੇ ਖਾਲੀ ਹਨ। ਹਾਈ ਕੋਰਟ ਕੰਪਲੈਕਸ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਨੇ ਸਾਰੇ ਨਵੇਂ ਜੱਜਾਂ ਨੂੰ ਸਹੁੰ ਚੁਕਾਈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਇਸ਼ਤਿਹਾਰ

ਜ਼ਿਲ੍ਹਾ ਨਿਆਂਪਾਲਿਕਾ ਵਿੱਚ ਸੇਵਾਵਾਂ ਨਿਭਾ ਰਹੇ ਜਿਨ੍ਹਾਂ 7 ਅਧਿਕਾਰੀਆਂ ਨੇ ਵਧੀਕ ਜੱਜ ਵਜੋਂ ਸਹੁੰ ਚੁੱਕੀ, ਉਨ੍ਹਾਂ ਵਿੱਚ ਜਸਟਿਸ ਨਿਵੇਦਿਤਾ ਅਨਿਲ ਸ਼ਰਮਾ, ਜਸਟਿਸ ਨਿਸ਼ਾ ਸਹਾਏ ਸਕਸੈਨਾ, ਜਸਟਿਸ ਸੰਜੇ ਸ਼ਰਮਾ, ਜਸਟਿਸ ਭਾਰਤ ਪਰਾਸ਼ਰ, ਜਸਟਿਸ ਅਦਿਤੀ ਚੌਧਰੀ, ਜਸਟਿਸ ਦਿਨੇਸ਼ ਭੱਟ ਅਤੇ ਜਸਟਿਸ ਅਰੁਣ ਭਾਰਦਵਾਜ ਸ਼ਾਮਲ ਹਨ। ਇਨ੍ਹਾਂ ਵਿੱਚੋਂ ਜਸਟਿਸ ਨਿਵੇਦਿਤਾ ਅਨਿਲ ਸ਼ਰਮਾ ਅਤੇ ਜਸਟਿਸ ਨਿਸ਼ਾ ਸਹਾਏ ਸਕਸੈਨਾ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ, ਜਦਕਿ ਬਾਕੀ 5 ਜੱਜਾਂ ਨੇ ਹਿੰਦੀ ਵਿੱਚ ਸਹੁੰ ਚੁੱਕੀ।

ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਇਨ੍ਹਾਂ 7 ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ 19 ਸਤੰਬਰ ਨੂੰ ਇਨ੍ਹਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News