Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

22 ਸਤੰਬਰ ਤੋਂ ਪਨਬਸ-PRTC ਮੁਲਾਜ਼ਮਾਂ ਦੀ ਹੋਣ ਵਾਲੀ ਹੜਤਾਲ ਮੁਲਤਵੀ

Punbus and PRTC employees Strike: ਚੰਡੀਗੜ੍ਹ: ਪਨਬਸ ਅਤੇ PRTC ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਕੀਤੀ ਜਾਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਫਿਲਹਾਲ ਮੁਲਤਵੀ ਹੋ ਗਈ ਹੈ। ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਅਨੁਰਾਗ ਵਰਮਾ ਨਾਲ ਹੋਈ ਮੀਟਿੰਗ ਵਿੱਚ ਲੰਬਿਤ ਮੰਗਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਨਾਲ ਜੁੜੇ ਮਾਮਲਿਆਂ ਨੂੰ ਹੱਲ ਕਰਨ ’ਤੇ ਸਹਿਮਤੀ ਬਣੀ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
22 ਸਤੰਬਰ ਤੋਂ ਪਨਬਸ-PRTC ਮੁਲਾਜ਼ਮਾਂ ਦੀ ਹੋਣ ਵਾਲੀ ਹੜਤਾਲ ਮੁਲਤਵੀ

Punbus and PRTC employees Strike: ਚੰਡੀਗੜ੍ਹ: ਪਨਬਸ ਅਤੇ PRTC ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਕੀਤੀ ਜਾਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਫਿਲਹਾਲ ਮੁਲਤਵੀ ਹੋ ਗਈ ਹੈ। ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਅਨੁਰਾਗ ਵਰਮਾ ਨਾਲ ਹੋਈ ਮੀਟਿੰਗ ਵਿੱਚ ਲੰਬਿਤ ਮੰਗਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਨਾਲ ਜੁੜੇ ਮਾਮਲਿਆਂ ਨੂੰ ਹੱਲ ਕਰਨ ’ਤੇ ਸਹਿਮਤੀ ਬਣੀ ਹੈ। ਮੀਟਿੰਗ ਤੋਂ ਬਾਅਦ ਯੂਨੀਅਨ ਨੇ 24 ਸਤੰਬਰ ਨੂੰ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੱਕ ਹੜਤਾਲ ਟਾਲਣ ਦਾ ਫੈਸਲਾ ਕੀਤਾ ਹੈ।

ਕੰਟਰੈਕਟ ਭਰਤੀ ਦਾ ਮੁੱਦਾ ਵੀ ਵਿਚਾਰਿਆ
ਯੂਨੀਅਨ ਦੇ ਪ੍ਰਧਾਨ ਰੇਸ਼ਮਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੰਟਰੈਕਟ ਭਰਤੀ ਸਬੰਧੀ ਵੀ ਚਰਚਾ ਹੋਈ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੁਰਾਣੇ ਕੱਚੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਲਈ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪ੍ਰਸਤਾਵ ਲਿਆਂਦਾ ਗਿਆ ਸੀ, ਪਰ ਅਜੇ ਤੱਕ ਕਿਸੇ ਵੀ ਮੁਲਾਜ਼ਮ ਨੂੰ ਕੰਟਰੈਕਟ ’ਤੇ ਨਹੀਂ ਲਿਆ ਗਿਆ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਸਿਰੇ ਤੋਂ ਕੰਟਰੈਕਟ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਲੈ ਕੇ ਵੀ ਮੁਲਾਜ਼ਮਾਂ ਨੇ ਇਤਰਾਜ਼ ਜਤਾਇਆ। ਮੀਟਿੰਗ ਵਿੱਚ ਫਿਲਹਾਲ ਇਸ ਪ੍ਰਕਿਰਿਆ ’ਤੇ ਰੋਕ ਲਗਾਉਣ ਦੀ ਗੱਲ ਕਹੀ ਗਈ ਹੈ। ਹੁਣ 24 ਸਤੰਬਰ ਨੂੰ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਹੀ ਹੜਤਾਲ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News