Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

CM ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ; ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ; ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਮੂਲੀਅਤ ਕਰਵਾਈ।

ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਅਤੇ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਹਨਾਂ ਦੇ ਸਾਥੀਆਂ ਦੇ ਆਉਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅਸੀਂ ਸਾਰੇ ਰਲ-ਮਿਲ ਕੇ ਪੰਜਾਬ ਦੇ ਵਿਕਾਸ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ।

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਆਪ ‘ਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖਸੀਅਤਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ (ਡਾਇਰੈਕਟਰ), ਜਤਿੰਦਰ ਸਿੰਘ ਕੈਰੋਂ, ਫ਼ਤੇਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

ਇਸ ਸ਼ਮੂਲੀਅਤ ਨਾਲ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News