BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ: ਰਾਜਾਸਾਂਸੀ ਤੇ ਅਟਾਰੀ ਹਲਕਿਆਂ ਵਿੱਚੋਂ ਗੁਜ਼ਰੇਗੀ
Sixth day of BJP’s ‘Drug-Free Punjab Yatra’: ਅੰਮ੍ਰਿਤਸਰ: ਪੰਜਾਬ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਰੂਟ ਨੰਬਰ-1 ਤਹਿਤ 23 ਸਤੰਬਰ ਨੂੰ ਯਾਤਰਾ ਦੇ ਛੇਵੇਂ ਦਿਨ ਰਾਜਾਸਾਂਸੀ ਅਤੇ ਅਟਾਰੀ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਗੁਜ਼ਰੇਗੀ।
ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਉਹ ਵੱਖ-ਵੱਖ ਥਾਵਾਂ ’ਤੇ ਹੋਣ ਵਾਲੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ।
ਭਾਜਪਾ ਵੱਲੋਂ ਇਸ ਯਾਤਰਾ ਨੂੰ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਦੱਸਿਆ ਗਿਆ ਹੈ। ਦੱਸ ਦਈਏ ਕਿ ਬੀਜੇਪੀ ਦੀ ਇਸ ਨਸ਼ਾ ਮੁਕਤ ਯਾਤਰਾ ‘ਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸਮੇਤ ਹੋਰ ਕਈ ਵੱਡੇ ਲੀਡਰ ਹਿਸਾ ਲੈ ਚੁੱਕੇ ਹਨ। 19 ਸਤਮਬਰ ਤੋਂ ਸ਼ੁਰੂ ਹੋਈ ਬੀਜੇਪੀ ਦੀ ਇਹ ਯਾਤਰਾ 30 ਸਤਬੀਰ ਨੂੰ ਅਮਿਤ ਸ਼ਾਹ ਦੀ ਰੈਲੀ ਨਾਲ ਸਮਾਪਤ ਹੋਵੇਗੀ।
