Journalism Of Hope

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ DA 8 ਫ਼ੀਸਦੀ ਵਧਾਇਆ, ਨੋਟੀਫਿਕੇਸ਼ਨ ਜਾਰੀ

Punjab Government hikes employees’ DA by 8 percent: ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 8 ਫ਼ੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਮੁਲਾਜ਼ਮਾਂ ਦਾ DA 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਿਆ ਹੈ। ਵਿੱਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਹੁਕਮਾਂ ਮੁਤਾਬਕ ਵਧਿਆ ਹੋਇਆ DA 1 […]
By : Updated On: 23 Sep 2026 13:42:PM
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ DA 8 ਫ਼ੀਸਦੀ ਵਧਾਇਆ, ਨੋਟੀਫਿਕੇਸ਼ਨ ਜਾਰੀ

Punjab Government hikes employees’ DA by 8 percent: ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 8 ਫ਼ੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਮੁਲਾਜ਼ਮਾਂ ਦਾ DA 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਿਆ ਹੈ।

ਇਸ਼ਤਿਹਾਰ

ਵਿੱਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਹੁਕਮਾਂ ਮੁਤਾਬਕ ਵਧਿਆ ਹੋਇਆ DA 1 ਸਤੰਬਰ 2026 ਤੋਂ ਲਾਗੂ ਮੰਨਿਆ ਜਾਵੇਗਾ। ਵਿਭਾਗ ਅਨੁਸਾਰ ਇਸ ਸਬੰਧੀ ਰਾਜਪਾਲ ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ।

ਨੋਟੀਫਿਕੇਸ਼ਨ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਸ਼ਾਸਨਿਕ ਸਕੱਤਰਾਂ, ਵਿਭਾਗ ਮੁਖੀਆਂ, ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਸਮੇਤ ਸਬੰਧਤ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ।

ਇਹ ਫ਼ੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਸਕੱਤਰ ਨੂੰ ਤਲਬ ਕੀਤੇ ਜਾਣ ਤੋਂ ਅਗਲੇ ਦਿਨ ਸਾਹਮਣੇ ਆਇਆ ਹੈ। ਮੁੱਖ ਸਕੱਤਰ ਨੂੰ 5 ਅਕਤੂਬਰ ਨੂੰ ਹਾਈਕੋਰਟ ਵਿੱਚ ਪੇਸ਼ ਹੋਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News