Journalism Of Hope
BREAKING NEWS
ਭਾਰਤੀ ਟੈਨਿਸ ਖਿਡਾਰੀ ਪਰੀਕਸ਼ਿਤ ਸੋਮਾਨੀ ਨੂੰ ਵੱਡਾ ਝਟਕਾ, 4 ਸਾਲ ਲਈ ਲੱਗਾ ਬੈਨ, ਜਾਣੋ ਪੂਰਾ ਮਾਮਲਾ?....... ਪੰਜਾਬ ਦੇ IAS ਅਧਿਕਾਰੀ ਦੇ ਘਰੋਂ ਮਿਲਿਆ ਢਾਈ ਕਰੋੜ ਕੈਸ਼? ED ਦੀ ਜਾਂਚ ਦੂਜੇ ਦਿਨ ਵੀ ਜਾਰੀ........ਯਮੁਨਾ ਐਕਸਪ੍ਰੈਸਵੇ ’ਤੇ ਭਿਆਨਕ ਹਾਦਸਾ, ਸਲੀਪਰ ਬੱਸ ਨੂੰ ਲੱਗੀ ਅੱਗ; 9 ਯਾਤਰੀਆਂ ਦੀ ਮੌਤ........ਡਰੱਗ ਕੇਸ ਦਾ ਫਰਾਰ ਮੁੱਖ ਮੁਲਜ਼ਮ ਰਾਜਜੀਤ ਸਿੰਘ ਪੁਲਿਸ ਦੇ ਹੱਥ, 6 ਸਾਲ ਬਾਅਦ ਹੋਈ ਗ੍ਰਿਫ਼ਤਾਰੀ.......

ਅੰਮ੍ਰਿਤਸਰ ASI ਗੋਲੀਕਾਂਡ ਦਾ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ, ਥਾਣਾ ਇੰਚਾਰਜ ਸਸਪੈਂਡ

Amritsar Police Custody Escape; ਅੰਮ੍ਰਿਤਸਰ ਵਿੱਚ ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ ਹੈ। ਮੁਲਜ਼ਮ ਦੀ ਪਛਾਣ ਪਿੰਡ ਝੰਝੋਟੀ ਵਾਸੀ ਕਰਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਪੁਲਿਸ ਉਸ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿੱਚ ਲੈ ਕੇ ਗਈ ਸੀ। ਇਸ […]
By : Updated On: 24 Sep 2026 11:15:AM
ਅੰਮ੍ਰਿਤਸਰ ASI ਗੋਲੀਕਾਂਡ ਦਾ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ, ਥਾਣਾ ਇੰਚਾਰਜ ਸਸਪੈਂਡ

Amritsar Police Custody Escape; ਅੰਮ੍ਰਿਤਸਰ ਵਿੱਚ ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ ਹੈ। ਮੁਲਜ਼ਮ ਦੀ ਪਛਾਣ ਪਿੰਡ ਝੰਝੋਟੀ ਵਾਸੀ ਕਰਨ ਵਜੋਂ ਹੋਈ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਪੁਲਿਸ ਉਸ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿੱਚ ਲੈ ਕੇ ਗਈ ਸੀ। ਇਸ ਦੌਰਾਨ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਰਾਜਾਸਾਂਸੀ ਥਾਣੇ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਲਾਪਰਵਾਹੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਮਾਮਲੇ ’ਤੇ ਅਧਿਕਾਰਕ ਤੌਰ ’ਤੇ ਕੁਝ ਵੀ ਦੱਸਣ ਤੋਂ ਬਚ ਰਹੇ ਹਨ।

ASI ਜਸਵੰਤ ਸਿੰਘ ’ਤੇ ਹੋਇਆ ਸੀ ਹਮਲਾ

11 ਸਤੰਬਰ ਦੀ ਰਾਤ ਰਾਜਾਸਾਂਸੀ ਇਲਾਕੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿੱਚ ਤਾਇਨਾਤ ASI ਜਸਵੰਤ ਸਿੰਘ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਸਿਰ ’ਤੇ ਗੋਲੀ ਚਲਾ ਦਿੱਤੀ।

ਗੋਲੀ ਉਨ੍ਹਾਂ ਦੀ ਪੱਗ ਨੂੰ ਚੀਰਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਨ੍ਹਾਂ ਨੂੰ ਮਾਮੂਲੀ ਸੱਟ ਲੱਗੀ ਸੀ।

CCTV ਦੇ ਆਧਾਰ ’ਤੇ ਹੋਈ ਸੀ ਗ੍ਰਿਫ਼ਤਾਰੀ

ਪੁਲਿਸ ਨੇ CCTV ਫੁਟੇਜ ਦੇ ਆਧਾਰ ’ਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਤੋਂ ਉਸ ਦਾ 5 ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਗਿਆ ਸੀ।

ਪੁਲਿਸ ਮੁਤਾਬਕ ਮੁਲਜ਼ਮ ਤੋਂ ਹਥਿਆਰ ਬਰਾਮਦ ਕਰਨ ਅਤੇ ਉਸ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਸੀ।

TTH ਨੇ ਵੀ ਜਾਰੀ ਕੀਤਾ ਸੀ ਪੋਸਟਰ

ਸ਼ੁਰੂਆਤ ਵਿੱਚ ਪੁਲਿਸ ਨੇ ਇਸ ਘਟਨਾ ’ਤੇ ਸ਼ੱਕ ਜਤਾਇਆ ਸੀ। ਕਰਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਤਸਵੀਰ ਸਾਫ਼ ਹੋਈ। ਪੁਲਿਸ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਜਾਂਚ ਕਰ ਰਹੀ ਸੀ।

ਇਸ ਤੋਂ ਇਲਾਵਾ ਤਹਰੀਕ-ਏ-ਤਾਲਿਬਾਨ ਹਿੰਦੋਸਤਾਨ (TTH) ਵੱਲੋਂ ਵੀ ਇਸ ਘਟਨਾ ਨੂੰ ਲੈ ਕੇ ਇੱਕ ਪੋਸਟਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਗਲਤ ਤਸਵੀਰ ਦੀ ਵਰਤੋਂ ਕੀਤੀ ਗਈ ਸੀ।

ਮੁਲਜ਼ਮ ਦੇ ਪੁਲਿਸ ਹਿਰਾਸਤ ਤੋਂ ਫਰਾਰ ਹੋਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News