Journalism Of Hope
BREAKING NEWS
ਭਾਰਤੀ ਟੈਨਿਸ ਖਿਡਾਰੀ ਪਰੀਕਸ਼ਿਤ ਸੋਮਾਨੀ ਨੂੰ ਵੱਡਾ ਝਟਕਾ, 4 ਸਾਲ ਲਈ ਲੱਗਾ ਬੈਨ, ਜਾਣੋ ਪੂਰਾ ਮਾਮਲਾ?....... ਪੰਜਾਬ ਦੇ IAS ਅਧਿਕਾਰੀ ਦੇ ਘਰੋਂ ਮਿਲਿਆ ਢਾਈ ਕਰੋੜ ਕੈਸ਼? ED ਦੀ ਜਾਂਚ ਦੂਜੇ ਦਿਨ ਵੀ ਜਾਰੀ........ਯਮੁਨਾ ਐਕਸਪ੍ਰੈਸਵੇ ’ਤੇ ਭਿਆਨਕ ਹਾਦਸਾ, ਸਲੀਪਰ ਬੱਸ ਨੂੰ ਲੱਗੀ ਅੱਗ; 9 ਯਾਤਰੀਆਂ ਦੀ ਮੌਤ........ਡਰੱਗ ਕੇਸ ਦਾ ਫਰਾਰ ਮੁੱਖ ਮੁਲਜ਼ਮ ਰਾਜਜੀਤ ਸਿੰਘ ਪੁਲਿਸ ਦੇ ਹੱਥ, 6 ਸਾਲ ਬਾਅਦ ਹੋਈ ਗ੍ਰਿਫ਼ਤਾਰੀ.......

ਮੋਹਾਲੀ 48 ਘੰਟਿਆਂ ਬਾਅਦ GMADA ਤੋਂ ED ਦੀ ਰੇਡ ਖ਼ਤਮ, ਟੀਮਾਂ ਦਸਤਾਵੇਜ਼ ਲੈ ਕੇ ਰਵਾਨਾ, ਜਾਂਚ ਜਾਰੀ

Punjab GMADA ED Raid; ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਫ਼ਤਰ ਵਿੱਚ ਚੱਲ ਰਹੀ ED ਦੀ ਰੇਡ ਖ਼ਤਮ ਹੋ ਗਈ ਹੈ। ਕਰੀਬ 48 ਘੰਟਿਆਂ ਬਾਅਦ ED ਦੀਆਂ ਟੀਮਾਂ 5 ਤੋਂ 6 ਗੱਡੀਆਂ ਵਿੱਚ ਸਵਾਰ ਹੋ ਕੇ ਹੈੱਡਕੁਆਰਟਰ ਤੋਂ ਰਵਾਨਾ ਹੋਈਆਂ। ਟੀਮ ਆਪਣੇ ਨਾਲ ਕਈ ਦਸਤਾਵੇਜ਼ ਲੈ ਕੇ ਗਈ ਹੈ। ਹਾਲਾਂਕਿ ED ਵੱਲੋਂ ਅਜੇ […]
By : Updated On: 24 Sep 2026 15:21:PM
ਮੋਹਾਲੀ 48 ਘੰਟਿਆਂ ਬਾਅਦ GMADA ਤੋਂ ED ਦੀ ਰੇਡ ਖ਼ਤਮ, ਟੀਮਾਂ ਦਸਤਾਵੇਜ਼ ਲੈ ਕੇ ਰਵਾਨਾ, ਜਾਂਚ ਜਾਰੀ

Punjab GMADA ED Raid; ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਫ਼ਤਰ ਵਿੱਚ ਚੱਲ ਰਹੀ ED ਦੀ ਰੇਡ ਖ਼ਤਮ ਹੋ ਗਈ ਹੈ। ਕਰੀਬ 48 ਘੰਟਿਆਂ ਬਾਅਦ ED ਦੀਆਂ ਟੀਮਾਂ 5 ਤੋਂ 6 ਗੱਡੀਆਂ ਵਿੱਚ ਸਵਾਰ ਹੋ ਕੇ ਹੈੱਡਕੁਆਰਟਰ ਤੋਂ ਰਵਾਨਾ ਹੋਈਆਂ।

ਇਸ਼ਤਿਹਾਰ

ਟੀਮ ਆਪਣੇ ਨਾਲ ਕਈ ਦਸਤਾਵੇਜ਼ ਲੈ ਕੇ ਗਈ ਹੈ। ਹਾਲਾਂਕਿ ED ਵੱਲੋਂ ਅਜੇ ਤੱਕ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਜਾਂਚ ਦੌਰਾਨ ਕੀ ਕੁਝ ਬਰਾਮਦ ਹੋਇਆ ਹੈ।

ਸੂਤਰਾਂ ਮੁਤਾਬਕ, ਪੰਜਾਬ ਦੇ ਇੱਕ IAS ਅਧਿਕਾਰੀ ਦੇ ਘਰੋਂ ਕਰੀਬ ਢਾਈ ਕਰੋੜ ਰੁਪਏ ਕੈਸ਼, ਸਵਾ ਕਿਲੋ ਸੋਨਾ-ਚਾਂਦੀ ਅਤੇ ਜ਼ਮੀਨ ਨਾਲ ਜੁੜੇ ਕੁਝ ਦਸਤਾਵੇਜ਼ ਮਿਲਣ ਦੀ ਗੱਲ ਸਾਹਮਣੇ ਆਈ ਹੈ। ਇਸ ਦੀ ਜਾਂਚ ਜਾਰੀ ਹੈ।

ED ਨੇ ਮੰਗਲਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਸ਼ੁਰੂ ਕੀਤੀ ਸੀ। ਇਸ ਦੌਰਾਨ ਮੋਹਾਲੀ ਦੇ GMADA ਦਫ਼ਤਰ ਦੀਆਂ 3 ਮੰਜ਼ਿਲਾਂ ਸੀਲ ਕੀਤੀਆਂ ਗਈਆਂ ਅਤੇ ਸਰਕਾਰੀ ਰਿਕਾਰਡ ਦੀ ਜਾਂਚ ਕੀਤੀ ਗਈ।

ਇਸ ਤੋਂ ਇਲਾਵਾ ED ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਸੈਣੀ ਉਰਫ਼ ਪ੍ਰਿੰਸ ਦੇ ਲੁਧਿਆਣਾ ਸਥਿਤ ਘਰ ’ਤੇ ਵੀ ਛਾਪੇਮਾਰੀ ਕੀਤੀ। ਟੀਮ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਦੇ ਚੰਡੀਗੜ੍ਹ ਸਥਿਤ ਘਰ ਵੀ ਪਹੁੰਚੀ ਸੀ।

ED ਦੀ ਕਾਰਵਾਈ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ GMADA ਦਫ਼ਤਰ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਛਾਪੇਮਾਰੀ ਦੀ ਨਿਗਰਾਨੀ ਲਈ ਵਾਰੰਟ ਅਫ਼ਸਰ ਨਿਯੁਕਤ ਕੀਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News