Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ

Genade attack at Punjab BJP office in Chandigarh: ਚੰਡੀਗੜ੍ਹ: ਸੈਕਟਰ-37 ਸਥਿਤ ਪੰਜਾਬ BJP ਦਫ਼ਤਰ ਦੇ ਬਾਹਰ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਮਾਮਲੇ ਵਿੱਚ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ

Genade attack at Punjab BJP office in Chandigarh: ਚੰਡੀਗੜ੍ਹ: ਸੈਕਟਰ-37 ਸਥਿਤ ਪੰਜਾਬ BJP ਦਫ਼ਤਰ ਦੇ ਬਾਹਰ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਮਾਮਲੇ ਵਿੱਚ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ।

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਹਿਲਾਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 13 ਜੁਲਾਈ 2026 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਹੁਣ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਨੂੰ NIA ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

NIA ਨੇ ਕੇਸ ਨਾਲ ਸਬੰਧਤ ਰਿਕਾਰਡ ਹਾਸਲ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਅਦਾਲਤ ਨੇ ਮਾਮਲੇ ਨਾਲ ਸਬੰਧਤ ਨਿਆਂਇਕ ਰਿਕਾਰਡ, ਚਾਰਜਸ਼ੀਟ ਅਤੇ ਜਾਂਚ ਨਾਲ ਜੁੜੇ ਦਸਤਾਵੇਜ਼ NIA ਦੀ ਵਿਸ਼ੇਸ਼ ਅਦਾਲਤ ਨੂੰ ਭੇਜਣ ਦੇ ਹੁਕਮ ਦਿੱਤੇ ਹਨ।

ਵਿਦੇਸ਼ੀ ਹੈਂਡਲਰਾਂ ਦੇ ਨਾਂ ਜਾਂਚ ਵਿੱਚ ਆਏ ਸਾਹਮਣੇ
ਪੁਲਿਸ ਦੀ ਜਾਂਚ ਮੁਤਾਬਕ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵਿਦੇਸ਼ ਬੈਠੇ ਹੈਂਡਲਰਾਂ ਨਾਲ ਸਬੰਧਾਂ ਦੀ ਗੱਲ ਸਾਹਮਣੇ ਆਈ ਸੀ। ਜਾਂਚ ਵਿੱਚ ਪੁਰਤਗਾਲ ਅਤੇ ਜਰਮਨੀ ਨਾਲ ਜੁੜੇ ਹੈਂਡਲਰਾਂ ਦੇ ਨਾਂ ਵੀ ਸਾਹਮਣੇ ਆਏ ਸਨ।

1 ਅਪ੍ਰੈਲ ਨੂੰ ਹੋਏ ਧਮਾਕੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਸੀ। ਪੁਲਿਸ ਅਤੇ ਜਾਂਚ ਏਜੰਸੀਆਂ ਨੇ ਬਾਅਦ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀਆਂ ਕੜੀਆਂ ਜੋੜੀਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News