Journalism Of Hope
BREAKING NEWS
ਮੈਂ ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ.....SC ਬਹੁਗਿਣਤੀ ਵਾਲੇ ਪਿੰਡਾਂ ਦੇ ਵਿਕਾਸ ਲਈ ਖ਼ਰਚੇ ਜਾਣਗੇ 750 ਕਰੋੜ ਰੁਪਏ: CM ਮਾਨ ਦਾ ਵੱਡਾ ਐਲਾਨ....ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ....ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ.....ਕੰਪਨੀ ਦਾ ਵਿਵਾਦਿਤ ਫੈਸਲਾ, 4 ਸੂਬਿਆਂ ਦੇ ਪੁਰਸ਼ਾਂ ਨੂੰ ਨੌਕਰੀ ਨਾ ਦੇਣ ਦਾ ਐਲਾਨ.......ਕਾਕਰੋਚ ਜਨਤਾ ਪਾਰਟੀ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ.......ਕੈਨੇਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਵੀ.....

ਲੁਧਿਆਣਾ ’ਚ 3 ਨਾਬਾਲਗ ਬੱਚੇ ਲਾਪਤਾ, CCTV ਖੰਗਾਲ ਰਹੀ ਪੁਲਿਸ

Three minors go missing in Ludhiana: ਲੁਧਿਆਣਾ: ਟਿੱਬਾ ਇਲਾਕੇ ਵਿੱਚ 22 ਸਤੰਬਰ ਨੂੰ ਘਰੋਂ ਗਲੀ ਵਿੱਚ ਖੇਡਣ ਲਈ ਨਿਕਲੇ ਤਿੰਨ ਨਾਬਾਲਗ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਬੱਚੇ ਘਰ ਵਾਪਸ ਨਾ ਆਏ ਤਾਂ ਪਰਿਵਾਰ ਨੇ ਰਿਸ਼ਤੇਦਾਰਾਂ, ਜਾਣਕਾਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਨ੍ਹਾਂ ਦੀ ਭਾਲ ਕੀਤੀ, ਪਰ […]
By : Updated On: 25 Sep 2026 13:03:PM
ਲੁਧਿਆਣਾ ’ਚ 3 ਨਾਬਾਲਗ ਬੱਚੇ ਲਾਪਤਾ, CCTV ਖੰਗਾਲ ਰਹੀ ਪੁਲਿਸ

Three minors go missing in Ludhiana: ਲੁਧਿਆਣਾ: ਟਿੱਬਾ ਇਲਾਕੇ ਵਿੱਚ 22 ਸਤੰਬਰ ਨੂੰ ਘਰੋਂ ਗਲੀ ਵਿੱਚ ਖੇਡਣ ਲਈ ਨਿਕਲੇ ਤਿੰਨ ਨਾਬਾਲਗ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਬੱਚੇ ਘਰ ਵਾਪਸ ਨਾ ਆਏ ਤਾਂ ਪਰਿਵਾਰ ਨੇ ਰਿਸ਼ਤੇਦਾਰਾਂ, ਜਾਣਕਾਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਨ੍ਹਾਂ ਦੀ ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਸ਼ਿਕਾਇਤ ਮੁਤਾਬਕ ਲਾਪਤਾ ਬੱਚਿਆਂ ਵਿੱਚ 12 ਸਾਲਾ ਪ੍ਰਭਦੀਪ ਕੌਰ, 11 ਸਾਲਾ ਅਰਸ਼ਦੀਪ ਸਿੰਘ ਅਤੇ 16 ਸਾਲਾ ਰਾਧਿਕਾ ਸ਼ਾਮਲ ਹਨ। ਤਿੰਨੇ 22 ਸਤੰਬਰ ਨੂੰ ਦੁਪਹਿਰ ਕਰੀਬ 1:30 ਵਜੇ ਖੇਡਣ ਲਈ ਘਰੋਂ ਨਿਕਲੇ ਸਨ।

ਇਸ਼ਤਿਹਾਰ

25 ਤੋਂ ਵੱਧ CCTV ਕੈਮਰੇ ਚੈੱਕ
ਪੁਲਿਸ ਨੇ ਹੁਣ ਤੱਕ 25 ਤੋਂ ਵੱਧ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਹੈ। ਬੱਚਿਆਂ ਨੂੰ ਮੇਹਰਬਾਨ ਇਲਾਕੇ ਵਿੱਚ ਦੇਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਫੁਟੇਜ ਵਿੱਚ ਹੁਣ ਤੱਕ ਉਨ੍ਹਾਂ ਦੇ ਨਾਲ ਕੋਈ ਸ਼ੱਕੀ ਵਿਅਕਤੀ ਨਜ਼ਰ ਨਹੀਂ ਆਇਆ।

ਪੁਲਿਸ ਨੇ ਤਿੰਨਾਂ ਬੱਚਿਆਂ ਦੀ ਜਾਣਕਾਰੀ ਸਾਰੇ ਥਾਣਿਆਂ ਅਤੇ ਪੁਲਿਸ ਚੌਕੀਆਂ ਨੂੰ ਭੇਜ ਦਿੱਤੀ ਹੈ। ਪਰਿਵਾਰ ਵੱਲੋਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਚਿਆਂ ਨੂੰ ਗੈਰ-ਕਾਨੂੰਨੀ ਤੌਰ ’ਤੇ ਹਿਰਾਸਤ ਵਿੱਚ ਰੱਖਣ ਦਾ ਖਦਸ਼ਾ ਵੀ ਜਤਾਇਆ ਗਿਆ ਹੈ।

ਥਾਣਾ ਟਿੱਬਾ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ BNS ਦੀ ਧਾਰਾ 127(6) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਬੱਚਿਆਂ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਵਿੱਚ ਪੁੱਛਗਿੱਛ ਅਤੇ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News