Journalism Of Hope
BREAKING NEWS
ਮੈਂ ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ.....SC ਬਹੁਗਿਣਤੀ ਵਾਲੇ ਪਿੰਡਾਂ ਦੇ ਵਿਕਾਸ ਲਈ ਖ਼ਰਚੇ ਜਾਣਗੇ 750 ਕਰੋੜ ਰੁਪਏ: CM ਮਾਨ ਦਾ ਵੱਡਾ ਐਲਾਨ....ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ....ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ.....ਕੰਪਨੀ ਦਾ ਵਿਵਾਦਿਤ ਫੈਸਲਾ, 4 ਸੂਬਿਆਂ ਦੇ ਪੁਰਸ਼ਾਂ ਨੂੰ ਨੌਕਰੀ ਨਾ ਦੇਣ ਦਾ ਐਲਾਨ.......ਕਾਕਰੋਚ ਜਨਤਾ ਪਾਰਟੀ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ.......ਕੈਨੇਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਵੀ.....

PM ਮੋਦੀ ਨਾਲ ਮਹਿਲਾ ਦੀ ਮਾਰਫ਼ਡ ਤਸਵੀਰ ਮਾਮਲਾ: ਦਿੱਲੀ HC ਨੇ Meta ਨੂੰ ਹਟਾਉਣ ਦੇ ਦਿੱਤੇ ਹੁਕਮ

Case regarding morphed photo with PM Modi: ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਮਹਿਲਾ ਦੀ ਕਥਿਤ ਮਾਰਫ਼ਡ ਅਤੇ ਇਤਰਾਜ਼ਯੋਗ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੇ ਜਾਣ ਦੇ ਮਾਮਲੇ ਵਿੱਚ Meta ਨੂੰ ਸਬੰਧਤ ਸਮੱਗਰੀ 24 ਘੰਟਿਆਂ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਹਿਲਾ […]
By : Updated On: 26 Sep 2026 08:35:AM
PM ਮੋਦੀ ਨਾਲ ਮਹਿਲਾ ਦੀ ਮਾਰਫ਼ਡ ਤਸਵੀਰ ਮਾਮਲਾ: ਦਿੱਲੀ HC ਨੇ Meta ਨੂੰ ਹਟਾਉਣ ਦੇ ਦਿੱਤੇ ਹੁਕਮ

Case regarding morphed photo with PM Modi: ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਮਹਿਲਾ ਦੀ ਕਥਿਤ ਮਾਰਫ਼ਡ ਅਤੇ ਇਤਰਾਜ਼ਯੋਗ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੇ ਜਾਣ ਦੇ ਮਾਮਲੇ ਵਿੱਚ Meta ਨੂੰ ਸਬੰਧਤ ਸਮੱਗਰੀ 24 ਘੰਟਿਆਂ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਹਿਲਾ ਨੂੰ ਪੁਲੀਸ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਹਨ। ਜਸਟਿਸ ਗਿਰੀਸ਼ ਕਠਪਾਲੀਆ ਨੇ ਸੁਣਵਾਈ ਦੌਰਾਨ ਕਿਹਾ ਕਿ ਮਾਮਲਾ ਸਿਰਫ਼ ਮਹਿਲਾ ਨਾਲ ਸਬੰਧਤ ਨਹੀਂ, ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਵੀ ਜੁੜਿਆ ਹੋਇਆ ਹੈ। ਅਦਾਲਤ ਨੇ ਦਿੱਲੀ ਪੁਲੀਸ ਤੋਂ ਜਾਂਚ ਦੀ ਪ੍ਰਗਤੀ ਸਬੰਧੀ ਸਟੇਟਸ ਰਿਪੋਰਟ ਵੀ ਮੰਗੀ ਹੈ।

ਇਸ਼ਤਿਹਾਰ

ਮਹਿਲਾ ਨੇ ਆਪਣੀ ਪਟੀਸ਼ਨ ਵਿੱਚ ਕੌਕਰੋਚ ਜਨਤਾ ਪਾਰਟੀ (CJP) ਦੇ ਆਗੂਆਂ ਸੌਰਵ ਦਾਸ, ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਰਤਨਾ ਸਿੰਘ ’ਤੇ ਉਸ ਦੀ ਤਸਵੀਰ ਦੀ ਕਥਿਤ ਤੌਰ ’ਤੇ AI ਅਤੇ ਡੀਪਫੇਕ ਤਕਨੀਕ ਰਾਹੀਂ ਛੇੜਛਾੜ ਕਰਕੇ ਪ੍ਰਧਾਨ ਮੰਤਰੀ ਨਾਲ ਜੋੜੀ ਇਤਰਾਜ਼ਯੋਗ ਤਸਵੀਰ ਤਿਆਰ ਕਰਨ ਅਤੇ ਫੈਲਾਉਣ ਦੇ ਦੋਸ਼ ਲਗਾਏ ਹਨ। ਅਦਾਲਤ ਨੇ ਇਨ੍ਹਾਂ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਟੀਸ਼ਨ ਮੁਤਾਬਕ, ਇਹ ਸਮੱਗਰੀ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਸਬੰਧਤ ਦੱਸੀ ਗਈ ਹੈ। ਮਹਿਲਾ ਨੇ ਇਹ ਵੀ ਦਾਅਵਾ ਕੀਤਾ ਕਿ ਤਸਵੀਰਾਂ ਅਤੇ ਵੀਡੀਓ ਆਨਲਾਈਨ ਫੈਲਣ ਤੋਂ ਬਾਅਦ ਉਸ ਨੂੰ ਧਮਕੀਆਂ ਮਿਲੀਆਂ। ਦਿੱਲੀ ਪੁਲੀਸ ਮੁਤਾਬਕ ਇਸ ਮਾਮਲੇ ਵਿੱਚ FIR ਦਰਜ ਕੀਤੀ ਜਾ ਚੁੱਕੀ ਹੈ ਅਤੇ ਜਾਂਚ ਜਾਰੀ ਹੈ। ਅਦਾਲਤ ਨੇ ਮਹਿਲਾ ਨੂੰ ਜਾਂਚ ਅਧਿਕਾਰੀ ਨੂੰ ਸਬੰਧਤ ਤਸਵੀਰਾਂ, ਵੀਡੀਓ ਅਤੇ ਲਿੰਕ ਮੁਹੱਈਆ ਕਰਵਾਉਣ ਲਈ ਕਿਹਾ ਹੈ, ਤਾਂ ਜੋ ਉਨ੍ਹਾਂ ਨੂੰ Meta ਨੂੰ ਭੇਜ ਕੇ ਹਟਾਉਣ ਦੀ ਕਾਰਵਾਈ ਕੀਤੀ ਜਾ ਸਕੇ। ਮਾਮਲੇ ਦੀ ਅਗਲੀ ਸੁਣਵਾਈ ਅਕਤੂਬਰ ਵਿੱਚ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News