Journalism Of Hope
BREAKING NEWS
ਮੈਂ ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ.....SC ਬਹੁਗਿਣਤੀ ਵਾਲੇ ਪਿੰਡਾਂ ਦੇ ਵਿਕਾਸ ਲਈ ਖ਼ਰਚੇ ਜਾਣਗੇ 750 ਕਰੋੜ ਰੁਪਏ: CM ਮਾਨ ਦਾ ਵੱਡਾ ਐਲਾਨ....ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ....ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ.....ਕੰਪਨੀ ਦਾ ਵਿਵਾਦਿਤ ਫੈਸਲਾ, 4 ਸੂਬਿਆਂ ਦੇ ਪੁਰਸ਼ਾਂ ਨੂੰ ਨੌਕਰੀ ਨਾ ਦੇਣ ਦਾ ਐਲਾਨ.......ਕਾਕਰੋਚ ਜਨਤਾ ਪਾਰਟੀ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ.......ਕੈਨੇਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਵੀ.....

ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ

Update in Gulab Sidhu shooting case: ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਫਾਇਰਿੰਗ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਇੱਕ ਹੋਰ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਬਰਨਾਲਾ ਪੁਲਿਸ ਦੀ CIA ਟੀਮ ਨੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਰਹੇ ਸਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ […]
By : Updated On: 26 Sep 2026 11:05:AM
ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ

Update in Gulab Sidhu shooting case: ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਫਾਇਰਿੰਗ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਇੱਕ ਹੋਰ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਬਰਨਾਲਾ ਪੁਲਿਸ ਦੀ CIA ਟੀਮ ਨੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਰਹੇ ਸਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਸੌਦਾਗਰ ਸਿੰਘ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ ਅਤੇ ਕੁਝ ਸਮੇਂ ਤੋਂ ਆਪਣੇ ਘਰ ਤੋਂ ਫਰਾਰ ਸੀ। ਸੂਤਰਾਂ ਅਨੁਸਾਰ ਗੁਲਾਬ ਸਿੱਧੂ ਫਾਇਰਿੰਗ ਮਾਮਲੇ ਦੀ ਜਾਂਚ ਵਿੱਚ ਸਗਨਪ੍ਰੀਤ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਦੇ ਨਾਮ ਵੀ ਸਾਹਮਣੇ ਆਏ ਹਨ।

ਇਸ ਮਾਮਲੇ ਵਿੱਚ ਬਰਨਾਲਾ ਪੁਲਿਸ ਪਹਿਲਾਂ ਹੀ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਸੂਤਰਾਂ ਮੁਤਾਬਕ ਸਗਨਪ੍ਰੀਤ ਪਹਿਲਾਂ ਤੋਂ ਹੀ ਦੇਸ਼ ਤੋਂ ਬਾਹਰ ਹੈ।

ਹਾਲਾਂਕਿ, ਸੌਦਾਗਰ ਸਿੰਘ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਵਿਸਥਾਰਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਪੁਲਿਸ ਜਾਂਚ ਅੱਗੇ ਵਧਣ ਦੇ ਨਾਲ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News