ਅਕਾਲੀ ਸਰਪੰਚ ਦੀ ਮੁਅੱਤਲੀ ’ਤੇ ਹਾਈਕੋਰਟ ਦੀ ਰੋਕ
High Court stays suspension of Akali Sarpanch: ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੇਗੁਵਾਲਾ ਦੀ ਅਕਾਲੀ ਸਰਪੰਚ ਗੁਰਪ੍ਰੀਤ ਕੌਰ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਕੌਰ ਨੂੰ 28 ਅਕਤੂਬਰ 2025 ਨੂੰ ਮੁਅੱਤਲ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਦਾਇਰ ਰਿਟ ਪਟੀਸ਼ਨ […]
By :
Ranjit Singh
Updated On: 26 Sep 2026 13:25:PM
High Court stays suspension of Akali Sarpanch: ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੇਗੁਵਾਲਾ ਦੀ ਅਕਾਲੀ ਸਰਪੰਚ ਗੁਰਪ੍ਰੀਤ ਕੌਰ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਗੁਰਪ੍ਰੀਤ ਕੌਰ ਨੂੰ 28 ਅਕਤੂਬਰ 2025 ਨੂੰ ਮੁਅੱਤਲ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਦਾਇਰ ਰਿਟ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੈਂਡਿੰਗ ਕੇਸ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਸਬੰਧਤ ਕੇਸ ਦਾ ਨਿਪਟਾਰਾ 15 ਅਕਤੂਬਰ 2026 ਜਾਂ ਇਸ ਤੋਂ ਬਾਅਦ 10 ਦਿਨਾਂ ਦੇ ਅੰਦਰ ਕਰਨ ਲਈ ਕਿਹਾ ਹੈ। ਇਸ ਦੌਰਾਨ ਸਰਪੰਚ ਦੀ ਮੁਅੱਤਲੀ ਸਬੰਧੀ ਜਾਰੀ ਹੁਕਮਾਂ ’ਤੇ ਰੋਕ ਰਹੇਗੀ।
ਹਾਈਕੋਰਟ ਦੇ ਇਸ ਹੁਕਮ ਤੋਂ ਬਾਅਦ ਗੁਰਪ੍ਰੀਤ ਕੌਰ ਦੀ ਮੁਅੱਤਲੀ ਫਿਲਹਾਲ ਪ੍ਰਭਾਵੀ ਨਹੀਂ ਰਹੇਗੀ। ਮਾਮਲੇ ਦਾ ਅਗਲਾ ਫੈਸਲਾ ਸਬੰਧਤ ਪੈਂਡਿੰਗ ਕੇਸ ਦੇ ਨਿਪਟਾਰੇ ਤੋਂ ਬਾਅਦ ਹੋਵੇਗਾ।
