Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ

Counter-intelligence inspector arrested: ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਕਥਿਤ ਤੌਰ ’ਤੇ ਵੱਡੀ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ ਪਿਸਤੌਲ ਅਤੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਦੱਸਿਆ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ

Counter-intelligence inspector arrested: ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਕਥਿਤ ਤੌਰ ’ਤੇ ਵੱਡੀ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਮੁਤਾਬਕ ਮੁਲਜ਼ਮ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ ਪਿਸਤੌਲ ਅਤੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਬਲਦੇਵ ਸਿੰਘ ਆਈ-20 ਕਾਰ ਵਿੱਚ ਸਵਾਰ ਹੋ ਕੇ ਮੋਗਾ ਰੋਡ ਵੱਲ ਜਾ ਰਿਹਾ ਸੀ। ਪੁਲਿਸ ਵੱਲੋਂ ਰੋਕ ਕੇ ਤਲਾਸ਼ੀ ਲੈਣ ’ਤੇ ਇਹ ਬਰਾਮਦਗੀ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਬਲਦੇਵ ਸਿੰਘ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਾਲੀਆਂ ਪੁਲਿਸ ਕਾਰਵਾਈਆਂ ਦਾ ਹਿੱਸਾ ਰਹਿ ਚੁੱਕਾ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News